Now the services related to the transport department will also be provided in the Sewa Kender – Deputy Commissioner
Publish Date : 05/01/2021
ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਸੇਵਾਵਾਂ ਵੀ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ-ਡਿਪਟੀ ਕਮਿਸ਼ਨਰ
ਸੇਵਾ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਉਣ ਲਈ ਸਟਾਫ਼ ਨੰੁ ਕੀਤੀ ਹਦਾਇਤ
ਤਰਨ ਤਾਰਨ, 05 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਸੇਵਾਵਾਂ ਵੀ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਜ਼ਿਲੇ ਦੇ 21 ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਸੇਵਾਵਾਂ ਵਿੱਚ ਡੁਪਲੀਕੇਟ ਡਰਾਇਵਿੰਗ ਲਾਇਸੰਸ, ਰੀਨਿਊ ਲਾਇਸੰਸ, ਐਡਰੈੱਸ ਚੈਂਜ, ਰੀਪਲੇਸਮੈਂਟ ਲਾਇਸੰਸ, ਐੱਨ. ਓ. ਸੀ., ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਈਲ ਅਪਡੇਟ, ਕੰਡੇਕਟਰ ਲਾਇਸੰਸ ਰੀਨਿਊ, ਆੱਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਅਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੁਪਲੀਕੇਟ ਆਰ. ਸੀ., ਐਡਰੈੱਸ ਚੇਂਜ, ਐੱਨ. ਓ. ਸੀ. ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਸੇਵਾ ਕੇਂਦਰਾਂ ਅਧੀਨ ਕੰਮ ਕਰ ਰਹੇ ਸਟਾਫ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੋਟੋਕੋਲਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ `ਚ ਕੋਈ ਕੁਤਾਹੀ ਨਾ ਵਰਤੀ ਜਾਵੇ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਆਉਣ ਸਮੇਂ ਮਾਸਕ ਲਾਜ਼ਮੀ ਪਾਇਆ ਜਾਵੇ ਅਤੇ ਆਪਸ ਵਿਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ।
—————–