ਡਿਪਟੀ ਕਮਿਸ਼ਨਰ ਵੱਲੋਂ ਭਿੱਖੀਵੰਡ ਵਿਖੇ ਚੱਲ ਰਹੇ ਸੇਵਾ ਕੇਂਦਰ ਦਾ ਅਚਨਚੇਤੀ ਦੌਰਾ
ਪ੍ਰਕਾਸ਼ਨ ਦੀ ਮਿਤੀ : 07/01/2021
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਭਿੱਖੀਵੰਡ ਵਿਖੇ ਚੱਲ ਰਹੇ ਸੇਵਾ ਕੇਂਦਰ ਦਾ ਅਚਨਚੇਤੀ ਦੌਰਾ
ਤਰਨ ਤਾਰਨ, 06 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਦੇ ਕੰੰਮ-ਕਾਜ ਦਾ ਜਾਇਜ਼ਾ ਲੈਣ ਲਈ ਅੱਜ ਭਿੱਖੀਵਿੰਡ ਵਿਖੇ ਚੱਲ ਰਹੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਉੱਥੇ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੁਸ਼ਕਿਲਾਂ ਸੁਣੀਆਂ।ਇਸ ਮੌਕੇ ਐੱਸ. ਡੀ. ਐੱਮ. ਸ੍ਰੀ ਰਾਜੇਸ਼ ਸ਼ਰਮਾ ਅਤੇ ਤਹਿਸੀਲਦਾਰ ਭਿੱਖੀਵਿੰਡ ਵੀ ਹਾਜ਼ਰ ਸਨ।
ਇਸ ਮੌਕੇ ਉਹਨਾਂ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਆਦੇਸ਼ ਦਿੱਤੇ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਨਿਰਧਾਰਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣ। ਉਹਨਾਂ ਕਿ ਸੇਵਾ ਕੇਂਦਰਾਂ ਦੇ ਬਾਹਰ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ, ਸੇਵਾਵਾਂ ਮੁਹੱਈਆਂ ਕਰਵਾਉਣ ਦਾ ਸਮਾਂ ਅਤੇ ਫੀਸ ਬਾਰੇ ਜਾਣਕਾਰੀ ਲਈ ਡਿਸਲਪੇ ਬੋਰਡ ਲਗਾਏ ਜਾਣ।ਉਹਨਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੰਮ ਲਈ ਆਏ ਬਜ਼ੁਰਗਾਂ ਲਈ ਵੱਖਰੀ ਲਾਈਨ ਬਣਾਈ ਜਾਵੇ ਅਤੇ ਉਹਨਾਂ ਦੇ ਬੈਠਣ ਤੇ ਪੀਣ ਵਾਲੇ ਪਾਣੀ ਆਦਿ ਦਾ ਲੋੜੀਂਦਾ ਪ੍ਰਬੰਧ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 21 ਸੇਵਾ ਕੇਂਦਰਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਵੱਖ-ਵੱਖ ਸੇਵਾਵਾਂ ਮਿਲ ਰਹੀਆਂ ਹਨ।ਜਿੰਨ੍ਹਾਂ ਵਿੱਚ ਕੱੁਲ 300 ਦੇ ਕਰੀਬ ਸਰਕਾਰੀ ਸੇਵਾਵਾਂ ਆਮ ਜਨਤਾ ਨੂੰ ਮਿਲ ਰਹੀਆਂ ਹਨ।ਜਿਸ ਵਿੱਚ ਆਧਾਰ ਕਾਰਡ, ਜਨਮ ਨਾਲ ਸਬੰਧਿਤ, ਟਰਾਂਸਪੋਰਟ ਵਿਭਾਗ, ਅਸਲੇ ਨਾਲ ਸਬੰਧਿਤ ਅਤੇ ਹੋਰ ਕਈ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਹੋ ਰਹੀਆਂ ਹਨ।
ਉਹਨਾਂ ਕਿਹਾ ਕਿ ਇਹਨਾਂ ਸੇਵਾਵਾਂ ਦੇ ਨਾਲ-ਨਾਲ ਹੋਰ ਸੇਵਾਵਾਂ ਸੇਵਾ ਕੇਂਦਰਾਂ ‘ਚ ਫਾਸਟੈਗ ਅਤੇ ਫਾਸਟੈਗ ਦਾ ਰਿਚਾਰਜ਼, ਰੇਲਵੇ ਟਿੱਕਟ ਬੁਕਿੰਗ, ਬੱਸ ਟਿੱਕਟ ਬੁਕਿੰਗ, ਇਲਾਵਾ ਪੈਨ ਕਾਰਡ, ਮਨੀ ਟਰਾਂਸਫਰ, ਆਧਾਰ ਕਲਰ ਪ੍ਰਿੰਟਿਗ ਆਦਿ ਵੀ ਸੇਵਾ ਕੇਂਦਰਾਂ ਤੋਂ ਮਿਲ ਰਹੀਆ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਸੇਵਾ ਕੇਂਦਰਾਂ ਅਧੀਨ ਕੰਮ ਕਰ ਰਹੇ ਸਟਾਫ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੋਟੋਕੋਲਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ `ਚ ਕੋਈ ਕੁਤਾਹੀ ਨਾ ਵਰਤੀ ਜਾਵੇ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਆਉਣ ਸਮੇਂ ਮਾਸਕ ਪਾਇਆ ਜਾਵੇ ਅਤੇ ਆਪਸ ਵਿਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ।
———–