Close

At present there are only 05 active case of Covid-19 in Tarn Taran district-deputy commissioners

Publish Date : 08/01/2021
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 05 ਐਕਟਿਵ ਕੇਸ-ਡਿਪਟੀ ਕਮਿਸ਼ਨਰ
ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 855 ਨਮੂਨਿਆਂ ਦੀ ਰਿਪੋਰਟ ਪਾਈ ਗਈ ਨੈਗੇਟਿਵ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 26 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ
ਕਰੋਨਾ ਵਾਇਰਸ ਤੋਂ ਪੀੜਤ 1997 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਤਰਨ ਤਾਰਨ, 07 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 126058 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 123023 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 644 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2107 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 1997 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 06 ਜਨਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 855 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 09 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 04 ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 657 ਸੈਂਪਲ ਲਏ ਗਏ ਹਨ।    
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 05 ਐਕਟਿਵ ਕੇਸ ਰਹਿ ਗਏ ਹਨ, ਜਿੰਨਾਂ ਵਿੱਚੋਂ 04 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ
————–