1,53,382 persons of Covid-19 epidemic in Tarn Taran district were investigated-Deputy Commissioner
Publish Date : 08/02/2021

ਜ਼ਿਲਾ੍ ਤਰਨ ਤਾਰਨ ਵਿੱਚ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 53 ਹਜ਼ਾਰ 382 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 370 ਸੈਂਪਲ ਹੋਰ
ਤਰਨ ਤਾਰਨ, 06 ਫਰਵਰੀ :
ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 153382 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 150594 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 355 ਦੀ ਰਿਪੋਰਟ ਆਉਣੀ ਬਾਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 370 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2158 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2044 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 05 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 460 ਨਮੂਨਿਆਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 458 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 15 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 09 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 04 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ ।