Special van is going from village to village to make people aware about e-card making under Sarbatt Health Insurance Scheme – Deputy Commissioner
Publish Date : 24/02/2021

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਪਿੰਡ-ਪਿੰਡ ਜਾ ਰਹੀ ਹੈ ਵਿਸ਼ੇਸ ਵੈਨ-ਡਿਪਟੀ ਕਮਿਸ਼ਨਰ
ਯੋਜਨਾ ਦਾ ਲਾਭ ਲੈਣ ਲਈ ਲੋਕਾਂ ਨੂੰ ਨੇੜੇ ਦੇ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ ਅਤੇ ਮਾਰਕੀਟ ਕਮੇਟੀ ਵਿੱਚੋਂ ਈ-ਕਾਰਡ ਬਣਵਾਉਣ ਦੀ ਕੀਤੀ ਅਪੀਲ
ਪੰਜਾਬ ਸਰਕਾਰ ਵੱਲੋਂ 28 ਫਰਵਰੀ ਤੱਕ ਈ-ਕਾਰਡ ਬਣਾਉਣ ਦੀ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ
ਤਰਨ ਤਾਰਨ, 23 ਫਰਵਰੀ :
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਸਰਕਾਰੀ ਤੇ ਸੂਚੀਬੱਧ ਹਸਪਤਾਲਾਂ ਵਿਚ ਦੇਣ ਲਈ ਬਣਾਏ ਜਾ ਰਹੇ ਈ-ਕਾਰਡਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ ਵੈਨ ਚਲਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਵੈਨ ਵੱਲੋਂ ਲੋਕਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਹਿਲਾਂ ਨਿਰਧਾਰਿਤ ਥਾਵਾਂ ‘ਤੇ ਯੋਗ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਲਈ ਕੈਂਪਾਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਹਰ ਸਾਲ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ, ਜਿਸ ਵਿੱਚ ਬੀ. ਪੀ. ਐੱਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ ਅਤੇ ਵਪਾਰੀ ਆਦਿ ਸ਼ਾਮਲ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭੇਜੀ ਜਾਗਰੂਕਤਾ ਵੈਨ ਵੱਲੋਂ ਅੱਜ ਦਬੁਰਜੀ, ਖੇੜਾ, ਰਟੌਲ, ਡਾਲੇਕੇ, ਤੇਜਾ ਸਿੰਘ ਵਾਲਾ, ਨੂਰਦੀ, ਬਾਕੀਪੁਰ ਅਤੇ ਜੀਓਬਾਲਾ ਆਦਿ ਏਰੀਆ ਨੂੰ ਕਵਰ ਕੀਤਾ ਗਿਆ । ਉਹਨਾਂ ਦੱਸਿਆ ਕਿ 24 ਫਰਵਰੀ ਨੂੰ ਇਹ ਜਾਗਰੂਕਤਾ ਵੈਨ ਪਲਾਂਸੌਰ ਕਲਾਂ, ਮਾਨੋਚਾਹਲ ਕਲਾਂ, ਬੁੱਘੇ, ਸ਼ਾਹਬਾਜਪੁਰ, ਗੁਲਾਲੀਪੁਰ, ਭੂਰੇਗਿੱਲ ਅਤੇ ਪੱਧਰੀ ਕਲਾਂ ਆਦਿ ਏਰੀਆ ਨੂੰ ਕਵਰ ਕਰੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਦੇ ਤਹਿਤ 22 ਫਰਵਰੀ ਤੋਂ 28 ਫਰਵਰੀ ਤੱਕ ਈ-ਕਾਰਡ ਜੈਨਰੇਸ਼ਨ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।
ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਉਹ ਨੇੜੇ ਦੇ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ, ਮਾਰਕਿਟ ਕਮੇਟੀ ਅਤੇ ਸਿਹਤ ਵਿਭਾਗ ਤੋਂ ਇਹ ਈ-ਕਾਰਡ ਬਣਵਾਉਣ ਲਈ ਆਂਗਣਬਾੜੀ ਵਰਕਰ, ਜੀ. ਓ. ਜੀਜ਼, ਆਸ਼ਾ ਵਰਕਰ ਅਤੇ ਏ. ਐਨ. ਐਮ. ਨਾਲ ਸੰਪਰਕ ਕਰ ਸਕਦੇ ਹਨ।