ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 12702 ਮਰੀਜ਼ਾਂ ਨੂੰ ਦਿੱਤੀ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 22/03/2021

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 12702 ਮਰੀਜ਼ਾਂ ਨੂੰ ਦਿੱਤੀ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਹੁਣ ਤੱਕ 235346 ਯੋਗ ਲਾਭਪਾਤਰੀਆਂ ਦੇ ਬਣਾਏ ਜਾ ਚੁੱਕੇ ਹਨ ਈ-ਕਾਰਡ
ਸਰਬੱਤ ਸਿਹਤ ਬੀਮਾ ਯੋਜਨਾ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਈ-ਕਾਰਡ ਬਣਾਉਣ ਦਾ ਕੰਮ ਜਾਰੀ
ਤਰਨ ਤਾਰਨ, 18 ਮਾਰਚ :
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਯੋਜਨਾ ਅਜਿਹੇ ਲੋੜਵੰਦ ਮਰੀਜ਼ਾਂ ਲਈ ਵਰਦਾਨ ਹੈ ਜਿਹੜੇ ਆਰਥਿਕ ਤੰਗੀ ਦੇ ਚੱਲਦਿਆਂ ਆਪਣਾ ਡਾਕਟਰੀ ਇਲਾਜ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਯੋਗ ਲਾਭਪਾਤਰੀ ਅਤੇ ਉਸ ਦੇ ਪਰਿਵਾਰ ਦਾ ਸਰਕਾਰੀ ਸਿਹਤ ਕੇਂਦਰਾਂ ਤੇ ਸੂਬਾ ਸਰਕਾਰ ਵੱਲੋਂ ਸੂਚੀਬੱਧ ਹਸਪਤਾਲਾਂ ਵਿੱਚ 05 ਲੱਖ ਰੁਪਏ ਤੱਕ ਦਾ ਕੇਸ਼ਲੈੱਸ ਇਲਾਜ ਕੀਤਾ ਜਾਂਦਾ ਹੈ ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 235346 ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪਰਿਵਾਰ ਦੇ ਆਕਾਰ ਦੀ ਕੋਈ ਬੰਦਿਸ਼ ਨਹੀਂ ਰੱਖੀ ਗਈ ਹੈ, ਬਲਕਿ 2011 ਦੇ ਆਰਥਿਕ ਅਤੇ ਜਾਤੀਗਤ ਸਰਵੇ ਨੂੰ ਇਸ ਦਾ ਆਧਾਰ ਬਣਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਕੈਂਸਰ ਸਰਜਰੀ, ਨਿਊਰੋ ਸਰਜਰੀ ਆਦਿ ਗੰਭੀਰ ਬਿਮਾਰੀਆਂ ਦੇ ਇਲਾਜ਼ ਵਿੱਚ ਵੀ ਸਹੂਲਤ ਮਿਲਦੀ ਹੈ ਅਤੇ ਨਾਲ ਹੀ ਐੱਮ. ਆਰ. ਆਈ ਤੇ ਸੀ. ਟੀ. ਸਕੈੱਨ ਵਿੱਚ ਵੀ ਕੈਂਸਲੈੱਸ ਇਲਾਜ ਦੀ ਸਹੂਲਤ ਮਿਲਦੀ ਹੈ ।
ਉਨ੍ਹਾਂ ਦੱਸਿਆ ਗਿਆ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਲਾਭਪਾਤਰੀ ਲਈ ਜ਼ਿਲ੍ਹੇ ਵਿੱਚ 08 ਮਾਰਕਿਟ ਕਮੇਟੀਆਂ ਜਿਵੇਂ ਕਿ ਤਰਨ ਤਾਰਨ, ਝਬਾਲ, ਨੋਸ਼ਹਿਰਾ ਪੰਨੂਆਂ, ਪੱਟੀ, ਭਿੱਖੀਵਿੰਡ, ਹਰੀਕੇ ਪੱਤਣ, ਖ਼ਡੂਰ ਸਾਹਿਬ ਅਤੇ ਖ਼ੇਮਕਰਨ ਵਿੱਚ ਇਹ ਈ-ਕਾਰਡ ਬਣਾਉਣ ਦੀ ਸਹੂਲਤ ਹੈ । ਇਸ ਤੋਂ ਇਲਾਵਾ ਪਿੰਡਾਂ ਵਿੱਚ ਕਾੱਮਨ ਸਰਵਿਸ ਸੈਂਟਰ ਜਾਂ ਲੱਗ ਰਹੇ ਕੈਂਪਾਂ ਵਿੱਚ ਇਹ ਈ-ਕਾਰਡ ਬਣਵਾਏ ਜਾ ਸਕਦੇ ਹਨ । ਕਾਰਡ ਬਣਾਉਣ ਲਈ ਇਲਾਕੇ ਦੇ ਕੌਂਸਲਰ, ਆਸ਼ਾ ਵਰਕਰ, ਆਗਨਵਾੜੀ ਵਰਕਰ, ਸਰਪੰਚ ਆਦਿ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।
ਉਨ੍ਹਾਂ ਨੇ ਕਿਹਾ ਕਿ ਕਾਰਡ ਬਣਾਉਣ ਦੌਰਾਨ ਲਾਭਪਾਤਰੀ ਆਧਾਰ ਕਾਰਡ, ਜੇ ਫਾਰਮ, ਨੀਲਾ ਕਾਰਡ, ਕੰਨਸਟਰਕਸ਼ਨ ਆਈ-ਡੀ ਕਾਰਡ ਲੈ ਕੇ ਜਾਣ, ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਕਾਰਡ ਨਹੀਂ ਹੈ ਤਾਂ ਉਹ ਸਵੈ ਘੋਸ਼ਣਾ ਪੱਤਰ ਦੇ ਸਕਦਾ ਹੈ ਜੋ ਕਿ ਕੋਮਨ ਸਰਵਿਸ ਸੈਂਟਰ ਵਿੱਚ ਮੌਜੂਦ ਹੈ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮੋਹਿਤਾ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ 12 ਸਰਕਾਰੀ ਹਸਪਤਾਲਾਂ, ਸਿਵਲ ਹਸਪਤਾਲ ਤਰਨ ਤਾਰਨ, ਸਬ-ਡਵੀਜ਼ਨਲ ਹਸਪਤਾਲ ਪੱਟੀ, ਸਬ ਡਵੀਜ਼ਨਲ ਹਸਪਤਾਲ ਖ਼ਡੂਰ ਸਾਹਿਬ, ਸੀ. ਐੱਚ. ਸੀ ਸੁਰ ਸਿੰਘ, ਸੀ. ਐੱਚ. ਸੀ. ਸਰਹਾਲੀ , ਸੀ.ਐੱਚ.ਸੀ ਕਸੇਲ, ਸੀ. ਐੱਚ. ਸੀ. ਕੈਰੋ, ਸੀ. ਐੱਚ. ਸੀ. ਝਬਾਲ, ਸੀ. ਐੱਚ. ਸੀ. ਘਰਿਆਲਾ, ਸੀ. ਐੱਚ. ਸੀ. ਖੇਮਕਰਨ, ਸੀ. ਐੱਚ. ਸੀ. ਮੀਆਵਿੰਡ ਅਤੇ ਸੀ. ਐੱਚ. ਸੀ. ਨੌਸ਼ਹਿਰਾ ਪੰਨੂਆਂ ਹਸਪਤਾਲ ਪੰਜੀਕ੍ਰਿਤ ਹਨ।
ਇਸ ਦੇ ਨਾਲ ਨਾਲ ਹੀ 10 ਪ੍ਰਾਈਵੇਟ ਹਸਪਤਾਲ ਵੀ ਜਿਵੇਂ ਕਿ ਖਾਰਾ ਹਸਪਤਾਲ ਵਲਟੋਹਾ, ਸੰਧੂ ਸਰਜੀਕਲ ਹਸਪਤਾਲ ਪੱਟੀ, ਸਰਤਾਜ ਅਤੇ ਬਲਰਾਜ ਹਸਪਤਾਲ ਹਰੀਕੇ , ਰਾਣਾ ਹਸਪਤਾਲ ਖਾਲੜਾ, ਵਿਜੈ ਧਵਨ ਹਸਪਤਾਲ ਭਿੱਖੀਵਿੰਡ, ਸੰਧੂ ਹਸਪਤਾਲ ਭਿੱਖੀਵਿੰਡ, ਸਿਮਰਨ ਹਸਪਤਾਲ ਭਿੱਖੀਵਿੰਡ, ਅਨੰਦ ਹਸਪਤਾਲ ਭਿੱਖੀਵਿੰਡ, ਬਾਬਾ ਬਿਧੀ ਚੰਦ ਹਸਪਤਾਲ ਪੱਟੀ, ਦੁੱਖ ਨਿਵਾਰਨ ਮਿਸ਼ਨ ਹਸਪਤਾਲ ਗੋਇਦਵਾਲ ਸਾਹਿਬ ਪੰਜੀਕ੍ਰਿਤ ਹਨ ।