• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਮੀਂਹ ਦੇ ਮੌਸਮ ਨੰੁ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਲੋੜੀਂਦੇ ਪ੍ਰਬੰਧ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/04/2021
DC Sir
ਮੀਂਹ ਦੇ ਮੌਸਮ ਨੰੁ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਣਕ
ਨੂੰ ਬਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਲੋੜੀਂਦੇ ਪ੍ਰਬੰਧ-ਡਿਪਟੀ ਕਮਿਸ਼ਨਰ
ਤਰਨ ਤਾਰਨ, 20 ਅਪ੍ਰੈਲ :
ਕਣਕ ਦੇ ਖਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੰੁ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਮੰਡੀ ਅਫਸਰ ਤਰਨ ਤਾਰਨ ਤੇ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜ਼ਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਆੜ੍ਹਤੀਆਂ ਨਾਲ ਰਾਬਤਾ ਕਾਇਮ ਕਰਕੇ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਨੂੰ ਬਚਾਉਣ ਲਈ ਹਰੇਕ ਮੰਡੀ ਵਿਚ ਤਰਪਾਲਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। 
ਜਿਲ੍ਹਾ ਮੰਡੀ ਅਫਸਰ ਤਰਨ ਤਾਰਨ ਸ੍ਰੀ ਅਜੈਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਸਮੂਹ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕਣਕ ਦੀਆਂ ਢੇਰੀਆਂ ਨੂੰ ਲੋੜ ਪੈਣ ’ਤੇ ਤੁਰੰਤ ਢਕੇ ਜਾਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨਾਂ ਦੀ ਫਸਲ ਨੂੰ ਕੋਈ ਨੁਕਸਾਨ ਨਾ ਹੋਵੇ।  
ਉਹਨਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।