District Education Officer Secondary Tarn Taran visited the schools of district Tarn Taran solved the problems of school principals’ on the spot

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਜ਼ਿਲ੍ਹਾ ਤਰਨਤਾਰਨ ਦੇ ਸਕੂਲਾਂ ਦਾ ਕੀਤਾ ਦੌਰਾ
ਮੌਕੇ ‘ਤੇ ਕੀਤੀਆਂ ਹੱਲ ਸਕੂਲ ਮੁਖੀਆਂ ਦੀਆਂ ਮੁਸ਼ਕਲਾਂ
ਤਰਨਤਾਰਨ, 26 ਅਪ੍ਰੈਲ :
ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਸਤਿਨਾਮ ਸਿੰਘ ਬਾਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਹਨਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਾਬਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹੁਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਕੰਨਿਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪਨੂੰਆਂ ਦੇ ਸਕੂਲ ਮੁਖੀਆਂ ਨਾਲ ਚੱਲ ਰਹੀਆਂ ਵੱਖ-ਵੱਖ ਮੁਹਿੰਮਾਂ ਜਿਵੇਂ ਦਾਖ਼ਲਾ ਮੁਹਿੰਮ, ਸਮਾਰਟ ਪਲੇਅ ਗਰਾਊਂਡ, ਸਮਾਰਟ ਕਲਾਸਰੂਮ, ਆਨਲਾਈਨ ਸਟੱਡੀ, ਰੰਗਦਾਰ ਫਰਨੀਚਰ ਬਾਰੇ ਵਿਚਾਰ ਚਰਚਾ ਕੀਤੀ।
ਉਹਨਾਂ ਨੇ ਅਧਿਆਪਕ ਸਾਹਿਬਾਨ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਅੱਗੇ ਲਿਜਾਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਪ੍ਰਸੰਸਾ ਕੀਤੀ ਅਤੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵੱਖ-ਵੱਖ ਪ੍ਰੋਜੈਕਟਾਂ ਤਹਿਤ ਆ ਰਹੀਆਂ ਮੁਸਕਲਾਂ ਸਬੰਧੀ ਸੰਜੀਦਗੀ ਨਾਲ ਸੁਣਿਆ ਅਤੇ ਮੌਕੇ ਤੇ ਉਨ੍ਹਾਂ ਮੁਸ਼ਕਲਾਂ ਦਾ ਹੱਲ ਕੀਤਾ।
ਇਸ ਮੌਕੇ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਿਆਂਦੇ ਇਨਕਲਾਬੀ ਸੁਧਾਰਾਂ ਤਹਿਤ ਹੁਣ ਮਾਪੇ ਸਰਕਾਰੀ ਸਕੂਲਾਂ ਵਿੱਚ ਆਪਣਾ ਵਿਸ਼ਵਾਸ ਵਿਖਾ ਰਹੇ ਹਨ ਜਿਸਦੇ ਕਰਕੇ ਹੀ ਇਸ ਨਵੇਂ ਵਿਦਿਅਕ ਵਰ੍ਹੇ ਵਿੱਚ ਪ੍ਰਾਈਵੇਟ ਸਕੂਲਾਂ ਤੋਂ ਮੋਹ ਤਿਆਗ ਬਹੁ ਗਿਣਤੀ ਵਿੱਚ ਬੱਚੇ ਸਰਕਾਰੀ ਸਕੂਲਾਂ ਨੂੰ ਅਪਣਾ ਰਹੇ ਹਨ। ਉਹਨਾਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹੋਰ ਵੀ ਜ਼ਿਆਦਾ ਉਤਸ਼ਾਹ ਨਾਲ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਨੂੰ ਨਵੀਆਂ ਉਚਾਈਆਂ ਤੇ ਪਹੁੰਚਾਉਣ ਲਈ ਪ੍ਰੇਰਿਤ ਕੀਤਾ।