ਕੋਵਿਡ-19 ਦੀ ਜਾਂਚ ਲਈ ਹੁਣ ਤੱਕ 2,22,673 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ

ਕੋਵਿਡ-19 ਦੀ ਜਾਂਚ ਲਈ ਹੁਣ ਤੱਕ 2,22,673 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 1004 ਐਕਟਿਵ ਕੇਸ
ਤਰਨ ਤਾਰਨ, 01 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਣਕਾਰੀ ਦਿੰਦਿਆਂ ਦੱਸਿਆ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,22,673 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,15,743 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1407 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5713 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4493 ਵਿਅਕਤੀ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 219 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 12 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 207 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਉਹਨਾਂ ਦੱਸਿਆ ਕਿ ਅੱਜ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਕਰੋਨਾ ਵਾਇਰਸ ਦੀ ਜਾਂਚ ਲਈ 850 ਹੋਰ ਸੈਂਪਲ ਲਏ ਗਏ ਹਨ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 1004 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 657 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 35 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 09 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।