Unexpected inspection of schools by District Education Officer Elementary Mr. Rajesh Kumar

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਕੁਮਾਰ ਵੱਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ
ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
ਪੱਟੀ, (ਤਰਨ ਤਾਰਨ) 03 ਮਈ :
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ, ਸ਼੍ਰੀ ਰਾਜੇਸ਼ ਕੁਮਾਰ ਅਤੇ ਸ਼੍ਰੀ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਸੰਸਥਾਵਾਂ ਦਾ ਦੌਰਾ ਕੀਤਾ ਗਿਆ ਜਿਸ ਤਹਿਤ ਡੀਈਓ ਅਤੇ ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਵੱਲੋਂ ਪੱਟੀ ਵਿਖੇ ਚੱਲ ਰਹੇ ਲੜਕਿਆਂ ਦੇ ਰੈਜ਼ੀਡੈਂਸ਼ੀਅਲ ਹੋਸਟਲ ਵਿਖੇ ਪਹੁੰਚ, ਸਰਕਾਰ ਵੱਲੋਂ ਮਿਲ ਰਹੀਆਂ ਵੱਖ-ਵੱਖ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।
ਇਸ ਉਪਰੰਤ ਡੀਈਓ ਸਾਹਿਬਾਨ ਵੱਲੋਂ ਉਸਾਰੀ ਅਧੀਨ ਡਾਇਟ ਕੈਰੋਂ ਵਿਖੇ ਪਹੁੰਚ ਕੇ ਚੱਲ ਰਹੇ ਕੰਮ ਦਾ ਅਚਨਚੇਤ ਨਿਰੀਖਣ ਕੀਤਾ। ਸਰਕਾਰੀ ਪ੍ਰਾਇਮਰੀ ਸਕੂਲ ਨੱਥੂ ਚੱਕ, ਸਰਕਾਰੀ ਪ੍ਰਾਇਮਰੀ ਸਕੂਲ ਲਹੁਕਾ ਵਿਖੇ ਵਿਜਟ ਕਰਦੇ ਹੋਏ ਡੀਈਓ ਸਾਹਿਬਾਨ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਮੇਂ ਸਮੇਂ ਤੇ ਆ ਰਹੀਆਂ ਹਦਾਇਤਾਂ ਹਰ ਪ੍ਰੋਜੈਕਟ ਵਿੱਚ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਵਿਜ਼ਟ ਦੇ ਦੌਰਾਨ ਉਨ੍ਹਾਂ ਵੱਲੋ ਦਾਖ਼ਲਾ ਮੁਹਿੰਮ 2021 “ਈਚ ਵੰਨ ਬਰਿੰਗ ਵੰਨ” ਸਮਾਰਟ ਸਕੂਲ ਮੁਹਿੰਮ , ਸੋਹਣੇ ਸਕੂਲ ਸੋਹਣਾ ਫਰਨੀਚਰ, ਆਨਲਾਈਨ ਸਿੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਸਟਾਫ਼ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਸ਼੍ਰੀ ਰਾਜੇਸ਼ ਕੁਮਾਰ, ਡੀਈਓ ਐਲੀਮੈਂਟਰੀ ਤਰਨਤਾਰਨ ਵੱਲੋਂ ਸਕੂਲ ਮੁਖੀ ਸਾਹਿਬਾਨ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸੁਣ ਕੇ ਮੌਕੇ ਤੇ ਨਿਪਟਾਰਾ ਕੀਤਾ ਅਤੇ ਸਿੱਖਿਆ ਦੇ ਮਿਆਰ, ਸਕੂਲੀ ਬੁਨਿਆਦੀ ਢਾਂਚੇ ਨੂੰ ਸ਼ਾਨਦਾਰ ਬਣਾਉਣ ਨੂੰ ਲੈਕੇ ਕੀਤੇ ਜਾ ਰਹੇ ਉਪਰਾਲਿਆਂ ਲਈ ਉਹਨਾਂ ਦੀ ਪ੍ਰਸੰਸਾ ਅਤੇ ਹੌਂਸਲਾ ਅਫਜ਼ਾਈ ਕੀਤੀ।
ਸ਼੍ਰੀ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਵੱਲੋਂ ਇਸ ਮੌਕੇ ਸਮੂਹ ਸਕੂਲ ਮੁਖੀ ਤੇ ਸਟਾਫ਼ ਨੂੰ ਕੋਵਿਡ ਦੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਸਕੂਲ ਅਧਿਆਪਕ ਕੋਰੋਨਾ ਮਹਾਂਮਾਰੀ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਜੁੜੇ ਰੱਖਣ ਲਈ ਸਮਾਂ ਸਾਰਣੀ ਅਨੁਸਾਰ ਜ਼ੂਮ ਜਮਾਤਾਂ ਲਗਾਉਣਾ ਯਕੀਨੀ ਬਣਾਉਣ।
ਇਸ ਮੌਕੇ ਸ਼੍ਰੀ ਪ੍ਰੇਮ ਸਿੰਘ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਕਿਹਾ ਸਕੂਲ ਮੁਖੀ ਸਾਹਿਬਾਨ, ਕੋਵਿਡ 19 ਮਹਾਂਮਾਰੀ ਤੋਂ ਬਚਾਅ ਲਈ ਦੱਸੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨਤਾਰਨ ਦੇ ਸਮਾਰਟ ਸਕੂਲ ਪ੍ਰੋਜੈਕਟ ਨੂੰ ਲੋਕਾਂ ਤੱਕ ਪਹੁੰਚਾਉਣ, ਅਤੇ ਦਾਖਲਿਆਂ ਸਬੰਧੀ ਜਾਗਰੂਕ ਕਰਨ ਲਈ ਸੋਸ਼ਲ ਮੀਡੀਆ ਰਾਹੀਂ ਵੀ ਪ੍ਰਚਾਰ ਪ੍ਰਸਾਰ ਕਰਨ।
——————
ਤਸਵੀਰਾਂ – 1) ਡੀਈਓ, ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਸਕੂਲਾਂ ਵਿੱਚ ਚੱਲ ਰਹੀ ਉਸਾਰੀ ਦਾ ਜਾਇਜ਼ਾ ਲੈਂਦਿਆਂ
2) ਡੀਈਓ ਐਲੀਮੈਂਟਰੀ ਤਰਨਤਾਰਨ ਅਤੇ ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਸਕੂਲ ਸਟਾਫ਼ ਨਾਲ