ਜ਼ਿਲ੍ਹਾ ਤਰਨ ਤਾਰਨ ਵਿੱਚ 97895 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ਵਿੱਚ 97895 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 224648 ਵਿਅਕਤੀਆਂ ਦੇ ਸੈਂਪਲ
ਤਰਨ ਤਾਰਨ, 03 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 97895 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਫਤੇ ਦੇ 7 ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 224648 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 217549 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1452 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1259 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5799 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4655 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 311 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 20 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 291 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 919 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 621 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 31 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 09 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।