• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਜ਼ਿਲ੍ਹਾ ਤਰਨ ਤਾਰਨ ਵਿੱਚ 99161 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 05/05/2021
DC Sir

ਜ਼ਿਲ੍ਹਾ ਤਰਨ ਤਾਰਨ ਵਿੱਚ 99161 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 225523 ਵਿਅਕਤੀਆਂ ਦੇ ਸੈਂਪਲ
ਤਰਨ ਤਾਰਨ, 04 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 99161 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਫਤੇ ਦੇ 7 ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 225523 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 218177 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1619 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 875 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5871 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4790 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 02 ਮਈ ਨੂੰ ਜਾਂਚ ਲਈ ਭੇਜੇ ਗਏ 504 ਸੈਂਪਲਾਂ ਵਿੱਚੋਂ 49 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 455 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 204 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 16 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 188 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 852 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 524 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 31 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 09 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।