ਬੰਦ ਕਰੋ

ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3298 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 29/06/2021

ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3298 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਹੁਣ ਤੱਕ 1,85,961 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ
ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਤਰਨ ਤਾਰਨ, 25 ਜੂਨ :
ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3298 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ। ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 1,85,961 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।
ਇਸ ਮੌਕੇ ਵਧਕਿ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਪੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ, ਡੀ. ਐੱਮ. ਸੀ. ਡਾ. ਭਾਰਤੀ ਧਵਨ ਅਤੇ ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ ਤੋਂ ਇਲਾਵਾ ਸਮੂਹ ਐੱਸ. ਐੱਮ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1024 ਸੈਂਪਲ ਹੋਰ ਲਏ ਗਏ ਹਨ। ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 342 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 340 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,82,363 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,74,177 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 682 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7892 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7447 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 84 ਰਹਿ ਗਈ ਹੈ, ਜਿੰਨਾਂ ਵਿੱਚੋਂ 49 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 12 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 04 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।