Close

1026 samples taken from various government hospitals today for testing of Covid-19 – Deputy Commissioner

Publish Date : 15/07/2021

ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1026 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ 2,99,287 ਵਿਅਕਤੀਆਂ ਦੇ ਲਏ ਗਏ ਸੈਂਪਲ
ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 1615 ਵਿਅਕਤੀਆਂ ਨੂੰ ਲਗਾਈ ਗਈ
ਵੈਕਸੀਨ
ਤਰਨ ਤਾਰਨ, 14 ਜੁਲਾਈ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1026 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 367 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 1615 ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ ਹੈ ਅਤੇ ਜ਼ਿਲ੍ਹੇ ਵਿੱਚ ਹੁਣ ਤੱਕ 2,33,852 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,99,287 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,91,052 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 659 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7960 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7548 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 42 ਹੈ, ਜਿੰਨਾਂ ਵਿੱਚੋਂ 30 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।