Close

So far 7575 people have recovered from the corona virus – Deputy Commissioner

Publish Date : 22/07/2021

ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7575 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ- ਡਿਪਟੀ ਕਮਿਸ਼ਨਰ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 893 ਸੈਂਪਲ ਹੋਰ
ਤਰਨ ਤਾਰਨ, 20 ਜੁਲਾਈ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 893 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 345 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 19 ਜੁਲਾਈ ਨੰੁ ਭੇਜੇ ਗਏ 620 ਸੈਂਪਲਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 619 ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,05,717 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,97,588 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 548 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7964 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7575 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 19 ਰਹਿ ਗਈ ਹੈ, ਜਿੰਨਾਂ ਵਿੱਚੋਂ 10 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।