ਬੰਦ ਕਰੋ

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 628 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 02/08/2021

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 628 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 288 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ
ਤਰਨ ਤਾਰਨ, 01 ਅਗਸਤ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 628 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 288 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 31 ਜੁਲਾਈ ਨੂੰ ਭੇਜੇ ਗਏ 498 ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7972 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7593 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,16,130 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,08,218 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 340 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 06 ਰਹਿ ਗਈ ਹੈ, ਜਿੰਨਾਂ ਵਿੱਚੋਂ 05 ਵਿਅਕਤੀ ਨੂੰ ਘਰ ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।