• Social Media Links
  • Site Map
  • Accessibility Links
  • English
Close

Covid vaccine administered to over 22,000 people during vaccination camps – Deputy Commissioner

Publish Date : 27/09/2021
ਵੈਕਸੀਨੇਸ਼ਨ ਕੈਂਪਾਂ ਦੌਰਾਨ 22 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਕੋਰੋਨਾ ਦਾ ਟੀਕਾ ਲਗਾਉਣ ਵਾਲਿਆਂ ਦੀ ਗਿਣਤੀ 5 ਲੱਖ ਨੂੰ ਢੁੱਕੀ
ਤਰਨ ਤਾਰਨ, 23 ਸਤੰਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 499354 ਲਾਭਪਾਤਰੀਆਂ ਨੂੰ 623532 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 22243 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1411 ਸੈਂਪਲ ਹੋਰ ਲਏ ਗਏ ਹਨ।ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 598 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 22 ਸਤੰਬਰ ਨੂੰ ਭੇਜੇ ਗਏ 587 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।    
 
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ378197 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,69696 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। 
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।