ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਚਲਾਈ ਜਾਂ ਰਹੀ ਹੈ ਵਿਸ਼ੇਸ਼ ਮੁਹਿੰਮ – ਸਿਵਲ ਸਰਜਨ
ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਚਲਾਈ ਜਾਂ ਰਹੀ ਹੈ ਵਿਸ਼ੇਸ਼ ਮੁਹਿੰਮ
ਸਿਵਲ ਹਸਪਤਾਲ,ਸੀ.ਐੱਚ.ਸੀ,ਪੀ.ਐੱਚ.ਸੀ ਪੱਧਰ ਤੇ ਅਲੱਗ ਤੋਂ ਡੇਗੂ ਵਾਰਡ ਬਣਾਈਆਂ ਗਈਆਂ ਹਨ : ਸਿਵਲ ਸਰਜਨ
ਤਰਨ ਤਾਰਨ 24 ਸਤੰਬਰ ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰੋਹਿਤ ਮਹਿਤਾ ਜੀ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾਂ ਰਹੀ ਹੈ ।
ਅੱਜ ਮਿਤੀ 24.09.2021 ਨੂੰ ਸਿਵਲ ਸਰਜਨ ਤਰਨ ਤਾਰਨ ਵੱਲੋਂ ਡੇਂਗੂ ਰਿਕਸ਼ਾ ਮਾਇਕਿੰਗ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰਿਕਸ਼ਾ ਤੋਰਿਆ ਗਿਆ , ਜਿੱਥੇ ਡੇਂਗੂ ਦੇ ਵੱਧ ਮਰੀਜ਼ ਹਨ ।
ਇਸ ਮੌਕੇ ਤੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਜੀ ਨੇ ਕਿਹਾ ਕਿ ਸਿਹਤ ਵਿਭਾਗ ਦੀ ਐਟੀਲਾਰਵਾ ਬ੍ਰਾਂਚ ਵੱਲੋਂ ਸਾਰੇ ਦਫਤਰਾਂ ’ਚ ਕੂਲਰ, ਫਰਿੱਜਾਂ ਆਦਿ ਚੈੱਕ ਕੀਤੇ ਜਾਂ ਰਹੇ ਹਨ ਤਾਂ ਜੋ ਕਿਤੇ ਵੀ ਕਈ ਦਿਨ ਪਹਿਲਾਂ ਮੀਂਹ ਦਾ ਪਾਣੀ ਖੜ੍ਹਾ ਨਾ ਹੋਵੇ। ਇਸ ਦੇ ਨਾਲ ਹੀ ਐਂਟੀ ਲਾਰਵਾ ਦਵਾਈ ਦਾ ਛਿੜਕਾਵ ਅਤੇ ਡੈਂਗੂ ਪੋਜ਼ਟਿਵ ਕੇਸਾਂ ਦੀ ਹਿਸਟਰੀ ਇਕੱਤਰ ਕਰਕੇ ਘਰਾਂ ਵਿੱਚ ਡੇਂਗੂ ਲਾਰਵਾ ਚੈੱਕ ਕੀਤਾ ਜਾਂ ਰਿਹਾ ਹੈ ਅਤੇ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕੀਤਾ ਜਾਂ ਰਿਹਾ ਹੈ ।
ਡਾ. ਮਹਿਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਡੇਗੂ ਨੂੰ ਲੈ ਕੇ ਆਮ ਲੋਕਾਂ ਨੂੰ ਜਾਗਰੁਕਤਾ ਕਰਨ ਲਈ ਜਾਗਰੁਕਤਾ ਕੈਂਪ ਲਗਾਏ ਜਾਂ ਰਹੇ ਹਨ । ਡੇਂਗੂ ਤੋਂ ਬਚਣ ਲਈ ਸਭ ਤੋਂ ਜਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਕਿਉਂਕਿ ਇਲਾਜ਼ ਨਾਲੋਂ ਪਰਹੇਜ਼ ਜਿਆਦਾ ਜ਼ਰੂਰੀ ਹੈ । ਉਨ੍ਹਾਂ ਨੇ ਕਿਹਾ ਕਿ ਨਕਾਰਾ ਸਾਮਾਨ ਛੱਤ ਤੇ ਸੁੱਟਣ ਦੀ ਬਜਾਏ ਨਸ਼ਟ ਕੀਤਾ ਜਾਵੇ, ਜਾਂ ਕਬਾੜੀਏ ਨੂੰ ਦਿੱਤਾ ਜਾਵੇ, ਦਿਨ ਵੇਲੇ ਪੂਰੀ ਬਾਹਵਾ ਦੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਿਜਾਉਣ ਵਾਲੀ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾ ਸਕਦੀ ਹੈ । ਉਨ੍ਹਾਂ ਨੇ ਕਿਹਾ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ ਜਿਸ ਦੇ ਲੱਛਣ ਤੇਜ਼ ਸਿਰ ਦਰਦ, ਤੇਜ਼ ਬੁਖ਼ਾਰ, ਮਾਸ ਪੇਸ਼ੀਆਂ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ, ਮੂੰਹ ਅਤੇ ਮਸੂੜਿਆਂ ਵਿੱਚ ਖ਼ੂਨ ਵੱਗਣਾ ਆਦਿ । ਡੇਂਗੂ ਬੁਖ਼ਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋਂ ਫ੍ਰੀ ਚੈੱਕਅੱਪ ਅਤੇ ਇਲਾਜ਼ ਕਰਵਾਇਆ ਜਾਵੇ ।
ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਕੂਲਰਾਂ ਅਤੇ ਗਮਲਿਆਂ ਦੀ ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੱਪਰੇ ਅਜਿਹੇ ਪਾਓ, ਜਿਸ ਨਾਲ ਪੂਰਾ ਸਰੀਰ ਢਕਿਆ ਜਾਵੇ ਤਾਂ ਜੋ ਮੱਛਰ ਨਾ ਕੱਟੇ। ਸੌਣ ਵੇਲੇ ਮੱਛਰਦਾਨੀ ਆਦਿ ਦੀ ਵਰਤੋਂ ਕਰੋ। ਬੁਖਾਰ ਹੋਣ ’ਤੇ ਐਸਪਰੀਨ ਜਾਂ ਬਰੂਫਿਨ ਨਾ ਲਵੋ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ ’ਤੇ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਤੇ ਟਾਇਰਾਂ ਆਦਿ ਵਿਚ ਪਾਣੀ ਨਾ ਖੜ੍ਹਾ ਹੋਣ ਦਿਓ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਆਦਿ ਭਾਂਡਿਆਂ ਨੂੰ ਚੈੱਕ ਕਰਦੇ ਰਹੋ ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਦੇਸ ਰਾਜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ, ਜ਼ਿਲ੍ਹੇ ਮਲੇਰੀਆਂ ਅਫ਼ਸਰ, ਡਾ. ਨੇਹਾ, ਡਾ. ਸੁਧੀਰ, ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਦੇਵ ਸਿੰਘ ਰੰਧਾਵਾ ਪੱਖੋਕੇ ,ਕਮਲ ਬਲਰਾਜ, ਐੱਸ.ਆਈ ਗੁਰਬਖ਼ਸ਼ ਸਿੰਘ ਅਤੇ ਦਫ਼ਤਰ ਦਾ ਹੋਰ ਸਟਾਫ ਮੌਜੂਦ ਸੀ ।