Close

1176 more samples taken for testing of Covid-19 in various government hospitals of the district – Deputy Commissioner

Publish Date : 30/11/2021

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1176 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਲਗਵਾਉਣ ਦੀ ਕੀਤੀ ਅਪੀਲ
ਤਰਨ ਤਾਰਨ, 26 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਲਾਭਪਾਤਰੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ ਤਾਂ ਜੋ ਇਸ ਮਹਾਂਮਾਰੀ ਦੇ ਖਤਰੇ ਨੂੰ ਟਾਲਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1176 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 294 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 25 ਨਵੰਬਰ ਨੂੰ ਭੇਜੇ ਗਏ 923 ਸੈਂਪਲਾਂ ਵਿੱਚੋਂ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 920 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8061 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7670 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,58,304 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4,45,710 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 882 ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਿੰਨਾਂ ਵਿੱਚੋਂ 09 ਮਰੀਜ਼ਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।