8,68,259 doses of vaccine so far administered to 6,27,420 beneficiaries against Corona virus in Tarn Taran District – Deputy Commissioner
ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,27,420 ਲਾਭਪਾਤਰੀਆਂ ਨੂੰ ਲਗਾਈ ਗਈ 8,68,259 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 993 ਸੈਂਪਲ ਹੋਰ
ਤਰਨ ਤਾਰਨ, 04 ਦਸੰਬਰ :
ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,27,420 ਲਾਭਪਾਤਰੀਆਂ ਨੂੰ 8,68,259 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਅੱਜ 2431 ਹੋਰ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਲਾਭਪਾਤਰੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ ਤਾਂ ਜੋ ਇਸ ਮਹਾਂਮਾਰੀ ਦੇ ਖਤਰੇ ਨੂੰ ਟਾਲਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 993 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 189 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 03 ਦਸੰਬਰ ਨੂੰ ਭੇਜੇ ਗਏ 862 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8065 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7674 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,65,243 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4,52,7225 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 862 ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 10 ਹੈ, ਜਿੰਨਾਂ ਵਿੱਚੋਂ 09 ਮਰੀਜ਼ਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।