Close

A large number of eligible beneficiaries took advantage of various government schemes by visiting Suwidha camps

Publish Date : 21/12/2021
DC

ਸੁਵਿਧਾ ਕੈਂਪਾਂ ‘ਚ ਪਹੁੰਚ ਕੇ ਵੱਡੀ ਗਿਣਤੀ ਵਿੱਚ ਯੋਗ ਲਾਭਪਾਤਰੀਆਂ ਨੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਿਆ ਲਾਭ
17 ਦਸੰਬਰ ਨੂੰ ਵੀ ਸਬ-ਡਵੀਜ਼ਨ ਪੱਧਰ ‘ਤੇ ਕੀਤਾ ਜਾਵੇਗਾ ਸੁਵਿਧਾ ਕੈਂਪਾਂ ਦਾ ਆਯੋਜਨ
ਤਰਨ ਤਾਰਨ, 16 ਦਸੰਬਰ :
ਰਾਜ ਦੇ ਲੋਕਾਂ ਨੂ਼ੰ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੁਵਿਧਾ ਕੈਂਪ ਲਗਾਉਣ ਦੇ ਦਿੱਤੇ ਹੁਕਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਸਬ-ਡਵੀਜ਼ਨ ਪੱਧਰ ‘ਤੇ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ।ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਅੱਜ ਵੱਡੀ ਗਿਣਤੀ ਵਿੱਚ ਯੋਗ ਲਾਭਪਾਤਰੀਆਂ ਨੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲਿਆ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਪੰਜ-ਪੰਜ ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ ਆਸ਼ਰਿਤ, ਅੰਗਹੀਣ ਆਦਿ ਸਕੀਮਾਂ), ਪ੍ਰਧਾਨ ਮੰਤਰੀ ਆਵਾਸ਼ ਯੋਜਨਾ, ਬਿਜਲੀ ਕਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ ਗੈਸ ਕਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ਿਰਵਾਦ ਸਕੀਮ, ਬਚਿਆਂ ਲਈ ਵਜੀਫਾ ਸਕੀਮਾਂ, ਐਸ.ਸੀ./ਬੀ.ਸੀ ਕੋਰਪੋਰੇਸ਼ਨ/ਬੈਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਲਾਲ ਦੇ ਕੇਸ, ਮਗਨਰੇਗਾ ਜ਼ੋਬ ਕਾਰਡ, ਦੋ ਕਿਲੋ ਵਾਟ ਤੱਕ ਤੇ ਬਿਜਲੀ ਦੇ ਬਕਾਇਆ ,ਪੈਂਡਿੰਗ ਸੀ. ਐਲ. ਯੂ. ਕੇਸ ਦੇ ਨਕਸ਼ੇ ਆਦਿ ਸਕੀਮਾਂ ਦਾ ਲਾਭ ਲੈਣ ਲਈ ਲੋਕ ਆਪਣੀਆਂ ਅਰਜੀਆਂ ਲੈ ਕੇ ਪੁੱਜੇ।ਇਸ ਦੌਰਾਨ ਕੋਵਿਡ ਮਹਾਂਮਾਰੀ ਦੇ ਖਤਰੇ ਤੋਂ ਬਚਾਉਣ ਲਈ ਵੈਕਸੀਨੇਸ਼ਨ ਕੈਂਪ ਵੀ ਲਗਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸੁਵਿਧਾ ਕੈਂਪ 17 ਦਸੰਬਰ ਨੂੰ ਲਗਾਏ ਜਾਣਗੇ ਅਤੇ ਜੋ ਲੋਕ ਅੱਜ ਨਹੀਂ ਪਹੁੰਚ ਸਕੇ ਉਹ 17 ਦਸੰਬਰ ਨੂੰ ਇਹਨਾਂ ਕੈਂਪਾਂ ਵਿੱਚ ਜਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਉਹਨਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਵੀ ਸਬ-ਡਵੀਜ਼ਨ ਤਰਨ ਤਾਰਨ ਦਾ ਸੁਵਿਧਾ ਕੈਂਪ ਨਗਰ ਕੌਂਸਲ ਦਫ਼ਤਰ ਤਰਨ ਤਾਰਨ ਵਿਖੇ, ਸਬ-ਡਵੀਜ਼ਨ ਪੱਟੀ ਦਾ ਕੈਂਪ, ਸ਼ਹੀਦ ਭਗਤ ਸਿੰਘ ਕਾਨਵੈਂਟ ਸਕੂਲ ਪੱਟੀ ਵਿਖੇ, ਸਬ-ਡਵੀਜ਼ਨ ਭਿੱਖੀਵਿੰਡ ਦਾ ਕੈਂਪ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਅਤੇ ਸਬ-ਡਵੀਜ਼ਨ ਖਡੂਰ ਸਾਹਿਬ ਦਾ ਕੈਂਪ ਪੁਰਾਣੀ ਤਹਿਸੀਲ ਕੰਪਲੈਕਸ ਖਡੂਰ ਸਾਹਿਬ ਵਿਖੇ ਲਗਾਇਆ ਜਾਵੇਗਾ ।