Covid vaccine administered to 406 people in mini camp under door knockout campaign – Deputy Commissioner
ਹਰ ਘਰ ਦਸਤਕ ਮੁਹਿੰਮ ਤਹਿਤ ਲਗਾਏ ਮਿੰਨੀ ਕੈਂਪ ਕੈਂਪਾਂ ਵਿੱਚ 406 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 990 ਸੈਂਪਲ ਹੋਰ
ਤਰਨ ਤਾਰਨ, 16 ਦਸੰਬਰ : 16
ਜ਼ਿਲ੍ਹਾ ਤਰਨ ਤਾਰਨ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਹਰ ਘਰ ਦਸਤਕ ਮੁਹਿੰਮ ਤਹਿਤ 3 ਮਿੰਨੀ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਰ ਘਰ ਦਸਤਕ ਮੁਹਿੰਮ ਤਹਿਤ ਇਹਨਾਂ ਕੈਂਪਾਂ ਵਿੱਚ 406 ਲੋਕਾਂ ਨੂੰ ਵੈਕਸੀਨ ਲਗਾਈ ਗਈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਲਾਭਪਾਤਰੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ ਤਾਂ ਜੋ ਇਸ ਮਹਾਂਮਾਰੀ ਦੇ ਖਤਰੇ ਨੂੰ ਟਾਲਿਆ ਜਾ ਸਕੇ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ ਕਰੋਨਾ ਵਾਇਰਸ ਤੋਂ ਬਚਾਅ ਲਈ 6,32,154 ਲਾਭਪਾਤਰੀਆਂ ਨੂੰ 8,93,534 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਅੱਜ 2040 ਹੋਰ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 990 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 350 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 15 ਦਸੰਬਰ ਨੂੰ ਭੇਜੇ ਗਏ 589 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8078 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7684 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,75,812 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4,63,447 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 640 ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 13 ਹੈ, ਜਿੰਨਾਂ ਵਿੱਚੋਂ 10 ਮਰੀਜ਼ਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।