Close

Employment Camp to be held on 23rd December to provide employment to youth under Azadi ka Amrit Mahautsav

Publish Date : 21/12/2021
DC

ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 23 ਦਸੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ
ਤਰਨ ਤਾਰਨ, 20 ਦਸੰਬਰ :
ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੁਆਰਾ 75ਵੇਂ ਅਜ਼ਾਦੀ ਦਿਹਾੜੇ ਅੰਮ੍ਰਿ਼ਤ ਮਹਾਂਉਤਸਵ ਦੇ ਮੌਕੇ ‘ਤੇ ਬੇਰੋਜ਼ਗਾਰਾਂ ਨੰੁ ਰੋਜ਼ਗਾਰ ਮੁਹੱਈਆ ਕਰਵਾਉਣ ਲਈ 23 ਦਸੰਬਰ, 2021 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਵੱਲੋਂ ਕੋਰਸ ਕਰ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਯਤਨ ਕੀਤਾ ਜਾ ਰਿਹਾ ਹੈ। ਉਹਨਾ ਨੇ ਦੱਸਆ ਕਿ ਰੋਜ਼ਗਾਰ ਲੈਣ ਦੇ ਚਾਹਵਾਨ ਸਿੱਖਿਆਰਥੀ ਆਪਣੇ ਦਸਤਾਵੇਜ਼ ਲੈ ਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਮਰਾ ਨੰਬਰ 115 ਵਿੱਚ ਪਹੁੰਚਣ ਅਤੇ ਇਸ ਰੋਜ਼ਗਾਰ ਕੈਂਪ ਦਾ ਲਾਭ ਉਠਾਉਣ ।