Close

More than 9 lakh doses of vaccine administered to 6,33,429 beneficiaries so far to prevent corona virus in Tarn Taran District – Deputy Commissioner

Publish Date : 28/12/2021
DC

ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,33,429 ਲਾਭਪਾਤਰੀਆਂ ਨੂੰ ਲਗਾਈ ਗਈ 9 ਲੱਖ ਤੋਂ ਵੱਧ ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 783 ਸੈਂਪਲ ਹੋਰ
ਤਰਨ ਤਾਰਨ, 27 ਦਸੰਬਰ :
ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,33,429 ਲਾਭਪਾਤਰੀਆਂ ਨੂੰ 9,00,201 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਅੱਜ 1031 ਹੋਰ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਲਾਭਪਾਤਰੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ ਤਾਂ ਜੋ ਇਸ ਮਹਾਂਮਾਰੀ ਦੇ ਖਤਰੇ ਨੂੰ ਟਾਲਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 783 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 366 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 26 ਦਸੰਬਰ ਨੂੰ ਭੇਜੇ ਗਏ 124 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8080 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7697 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,83,641 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4,71,498 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 417 ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘਟਕੇ 02 ਰਹਿ ਗਈ ਹੈ, ਜਿੰਨਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।