272 beneficiaries gets registered during camps set up to provide free equipment to the disabled – Deputy Commissioner
ਦਿਵਿਆਂਗਜਨਾਂ ਨੂੰ ਮੁਫ਼ਤ ਉਪਕਰਣ ਮੁਹੱਈਆ ਕਰਵਾਉਣ ਸਬੰਧੀ ਲਗਾਏ ਕੈਂਪ
ਦੌਰਾਨ 272 ਲਾਭਪਾਤਰੀਆਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
ਖਡੂਰ ਸਾਹਿਬ, (ਤਰਨ ਤਾਰਨ), 27 ਦਸੰਬਰ :
ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆੱਫ਼ ਇੰਡੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪੁਰਾਣੀ ਤਹਿਸੀਲ ਕੰਪਲੈਕਸ ਖਡੂਰ ਸਾਹਿਬ ਵਿਖੇ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ 272 ਲੋੜਵੰਦ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ, ਜਿੰਨਾਂ ਨੂੰ ਲੋੜ ਅਨੁਸਾਰ ਉਪਕਰਣ ਮੁਹੱਈਆ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨ੍ਹਾਂ ਲੋਕਾਂ ਦੇ ਅੰਗ ਕੱਟੇ ਗਏ ਹਨ ਜਾਂ ਜਿੰਨ੍ਹਾਂ ਨੂੰ ਚੱਲਣ ਫਿਰਨ ਵਿੱਚ ਕੋਈ ਮੁਸ਼ਕਿਲ ਹੈ, ਜਾਂ ਬੀਮਾਰੀ ਦੀ ਵਜ੍ਹਾ ਨਾਲ ਸੁਣਨ ਅਤੇ ਕੰਮ ਕਰਨ ਵਿਚ ਤੰਗੀ ਆਉਂਦੀ ਹੈ ਉਹਨਾਂ ਨੂੰ ਬਨਾਉਟੀ ਅੰਗ ਮੁਫਤ ਦੇਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ ਕੈਂਪ ਲਗਾਏ ਗਏ ਹਨ।
ਉਹਨਾਂ ਸਪੱਸ਼ਟ ਕੀਤਾ ਕਿ ਇਹਨਾਂ ਕੈਂਪਾਂ ਦੌਰਾਨ ਲੋੜਵੰਦਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ ਅਤੇ ਬਾਅਦ ਵਿੱਚ ਯੋਗ ਲਾਭਪਾਤਰੀਆਂ ਨੂੰ ਲੋੜ ਅਨੁਸਾਰ ਇਹ ਉਪਕਰਣ ਮੁਹੱਈਆ ਕਰਵਾਏ ਜਾਣਗੇ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।