ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹੇ ਵਿੱਚ 8,58,914 ਲਾਭਪਾਤਰੀਆਂ ਨੂੰ ਲਗਾਈ ਗਈ 14,67,056 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 7249 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 8,58,914 ਯੋਗ ਨਾਗਰਿਕਾਂ ਨੂੰ 14,67,056 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 7249 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ 15 ਤੋਂ 17 ਵਰਗ ਉਮਰ ਦੇ 1523 ਬੱਚਿਆਂ ਨੂੰ ਵੀ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1016 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 449 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 06 ਮਾਰਚ ਨੂੰ ਭੇਜੇ ਗਏ 246 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10883 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10483 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 5,59,558 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5,45,345 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 567 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟਕੇ 06 ਰਹਿ ਗਈ ਹੈ, ਜਿੰਨਾਂ ਵਿੱਚੋਂ 02 ਮਰੀਜ਼ਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।