ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪੁਖਤਾ ਪ੍ਰਬੰਧ-ਜ਼ਿਲ੍ਹਾ ਚੋਣ ਅਫ਼ਸਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਸੁਚਾਰੂ ਢੰਗ ਕਰਵਾਉਣ ਲਈ ਤਿਆਰੀਆਂ ਮੁਕੰਮਲ ਜ਼ਿਲ੍ਹਾ ਚੋਣ ਅਫ਼ਸਰ ਨੇ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਦਾ ਕੀਤਾ ਦੌਰਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪੁਖਤਾ ਪ੍ਰਬੰਧ-ਜ਼ਿਲ੍ਹਾ ਚੋਣ ਅਫ਼ਸਰ
ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਸੁਚਾਰੂ ਢੰਗ ਕਰਵਾਉਣ ਲਈ ਤਿਆਰੀਆਂ ਮੁਕੰਮਲ
ਜ਼ਿਲ੍ਹਾ ਚੋਣ ਅਫ਼ਸਰ ਨੇ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ਦਾ ਕੀਤਾ ਦੌਰਾ
ਤਰਨ ਤਾਰਨ, 08 ਮਾਰਚ :
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ 10 ਮਾਰਚ ਨੂੰ ਹੋਣ ਵਾਲ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੇ ਨਾਲ ਹੀ, ਜ਼ਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਸੁਚਾਰੂ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਖੇਮਕਰਨ ਲਈ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਨੂਰਦੀ ਰੋਡ ਤਰਨ ਤਾਰਨ, ਵਿਧਾਨ ਸਭਾ ਹਲਕਾ ਪੱਟੀ ਲਈ ਪੰਜਾਬ ਲਾਅ ਕਾਲਜ, ਉਸਮਾ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਲਈ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਵਿਖੇ ਬਣਾਏ ਗਏ ਗਿਣਤੀ ਕੇਂਦਰਾਂ ਦਾ ਨਿਰੀਖਣ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਵਿੱਚ ਨਿਯੁਕਤ ਕੀਤੇ ਗਏ ਚੋਣ ਅਬਜ਼ਰਬਰ ਸ੍ਰੀ ਰਵਿੰਦਰ ਐੱਸ. ਜਗਤਾਪ, ਸ਼੍ਰੀਮਤੀ ਸੁਜਾਤਾ ਸਾਹੂ, ਐੱਸ. ਐੱਸ. ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਰਿਟਰਨਿੰਗ ਅਫ਼ਸਰ ਵੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਵੋਟਾਂ ਦੀ ਗਿਣਤੀ ਦੀ ਸਮੁੱਚੀ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇਗਾ ।
ਉਹਨਾਂ ਕਿਹਾ ਕਿ ਈ. ਵੀ. ਐੱਮਜ਼ ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਲਗਾਤਾਰ ਸੀਸੀਟੀਵੀ ਨਿਗਰਾਨੀ ਹੇਠ ਹਨ ਅਤੇ ਸੂਬਾ ਪੁਲਿਸ, ਪੰਜਾਬ ਆਰਮਡ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਤਿੰਨ ਪੱਧਰੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸਾਰੇ ਗਿਣਤੀ ਕੇਂਦਰਾਂ ਵਿੱਚ ਨਾਲੋ-ਨਾਲ ਹੋਵੇਗੀ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਿਣਤੀ ਕੇਂਦਰਾਂ ਦੀ ਹਦੂਦ ਅੰਦਰ ਸਥਾਪਿਤ ਕੀਤੇ ਮੀਡੀਆ ਰੂਮਾਂ ਦਾ ਵੀ ਜਾਇਜ਼ਾ ਵੀ ਲਿਆ ਗਿਆ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਨਤੀਜਿਆਂ ਦੇ ਐਲਾਨ ਤੋਂ ਬਾਅਦ ਕੋਈ ਵੀ ਜਿੱਤ ਦਾ ਜਲੂਸ ਨਹੀਂ ਕੱਢਣ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਅਬਜ਼ਰਵਰਾਂ ਦੁਆਰਾ ਗਿਣਤੀ ਪ੍ਰਕਿਰਿਆ ਦੀ ਨੇੜਿਓ ਨਿਗਰਾਨੀ ਕੀਤੀ ਜਾਵੇਗੀ।