ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ
ਤਰਨ ਤਾਰਨ, 16 ਮਾਰਚ :
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ, ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ 15 ਉਮੀਦਵਾਰਾਂ ਨੇ ਭਾਗ ਲਿਆ, ਜਿੰਨ੍ਹਾ ਵਿੱਚੋ 9 ਊਮੀਦਵਾਰਾਂ ਦੀ ਕੰਪਨੀ ਵੱਲੋਂ ਚੋਣ ਕੀਤੀ ਗਈ, ਇਸ ਪਲੇਸਮੈਂਟ ਕੈਂਪ ਵਿਚ ਡਾਈਮੰਡ ਵਰਲਡ ਡਿਜ਼ੀਟਲ ਸੇਵਾ ਕੇਂਦਰ ਅਤੇ ਪੁਖਰਾਜ ਹੈਲਥ ਕੇਅਰ ਕੰਪਨੀ ਵੱਲੋਂ ਭਾਗ ਲਿਆ ਗਿਆ। ਇਸ ਤੋਂ ਇਲਾਵਾ ਕੈਰੀਅਰ ਕਾਉਂਸਲਰ ਭਾਰਤੀ ਸ਼ਰਮਾਂ ਵੱਲੋਂ ਗਰੁੱਪ ਕਾਂਉਸਲਿੰਗ ਸ਼ੈਸ਼ਨ ਲਿਆ ਗਿਆ, ਜਿਸ ਵਿੱਚ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਬਿਉਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੁਲਤਾਂ ਅਤੇ ਚੱਲ ਰਹੀਆਂ ਟੇ੍ਰਨਿੰਗਾ ਬਾਰੇ ਦੱਸਿਆ ਗਿਆ।