Office District Public Relations Officer, Tarn Taran Old Routes Will Be Restored And Transport Will Be Provided To Every Village By Government Buses – Transport Minister Punjab.
Publish Date : 24/03/2022
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੁਰਾਣੇ ਰੂਟ ਬਹਾਲ ਕੀਤੇ ਜਾਣਗੇ ਅਤੇ ਹਰੇਕ ਪਿੰਡ ਤੱਕ ਸਰਕਾਰੀ ਬੱਸਾਂ ਰਾਹੀਂ ਮੁਹੱਈਆ ਕਰਵਾਈ ਜਾਵੇਗੀ ਆਵਜਾਈ ਦੀ ਸਹੂਲਤ- ਟਰਾਂਸਪੋਰਟ ਮੰਤਰੀ ਪੰਜਾਬ
ਟਰਾਂਸਪੋਰਟ ਵਿਭਾਗ ਨੂੰ ਮੁੜ ਪੈਰ੍ਹਾ ਸਿਰ ਕਰਕੇ ਬਣਾਇਆ ਜਾਵੇਗਾ ਕਮਾਈ ਵਾਲਾ ਮਹਿਕਮਾ
ਸ੍ਰੀ ਲਾਲਜੀਤ ਸਿੰਘ ਭੁੱਲਰ ਦਾ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪੱਟੀ ਰੈਸਟ ਵਿਖੇ ਪਹੁੰਚਣ ‘ਤੇ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕਾਂ ਵੱਲੋਂ ਕੀਤਾ ਗਿਆ ਸਵਾਗਤ
ਪੱਟੀ, (ਤਰਨ ਤਾਰਨ), 23 ਮਾਰਚ :
ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦਾ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪੱਟੀ ਰੈਸਟ ਵਿਖੇ ਪਹੁੰਚਣ ‘ਤੇ ਅੱਜ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਲਾਲਜੀਤ ਸਿੰਘ ਭੁੱਲਰ ਨੂੰ ਜ਼ਿਲ੍ਹਾ ਪੁਲਿਸ ਟੁਕੜੀ ਵੱਲੋਂ ਗਾਰਡ ਆੱਫ਼ ਆੱਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ, ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸ੍ਰ. ਸੁਖਦੇਵ ਸਿੰਘ ਭੁੱਲਰ ਅਤੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਰਿੰਦਰ ਕੌਰ ਭੁੱਲਰ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੀ. ਆਰ. ਟੀ. ਸੀ., ਪੰਜਾਬ ਰੋਡੇਵਜ਼ ਬੱਸ ਸਰਵਿਸ ਅਤੇ ਟਰਾਂਸਪੋਰਟ ਵਿਭਾਗ ਨੂੰ ਮੁੜ ਪੈਰ੍ਹਾ ਸਿਰ ਕਰਕੇ ਕਮਾਈ ਵਾਲਾ ਮਹਿਕਮਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਪੁਰਾਣੇ ਰੂਟ ਬਹਾਲ ਕੀਤੇ ਜਾਣਗੇ, ਹਰੇਕ ਪਿੰਡ ਤੱਕ ਸਰਕਾਰੀ ਬੱਸਾਂ ਰਾਹੀਂ ਆਵਜਾਈ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਉਹਨਾਂ ਕਿਹਾ ਕਿ ਇੱਕ ਪਰਮਿਟ `ਤੇ ਕਈ-ਕਈ ਨਜਾਇਜ਼ ਬੱਸਾਂ ਚਲਾਉਣ ਜਿਹੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।ਟਰਾਂਸਪੋਰਟ ਮੰਤਰੀ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿਆਸੀ ਬਦਲਾਖੋਰੀ ਨੂੰ ਕੋਈ ਥਾਂ ਨਹੀਂ ਹੈ, ਪਰ ਨਜ਼ਾਇਜ਼ ਚਲ ਰਹੀਆਂ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ।ਸ੍ਰੀ ਭੁੱਲਰ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਪਰਮਿਟਾਂ ਦੀ ਵੀ ਘੋਖ ਕੀਤੀ ਜਾਵੇਗੀ।
ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਔਰਤਾਂ ਲਈ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰੱਖਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਲੋਕਾਂ ਲਈ ਜਿੱਥੇ ਅਜਿਹੀਆਂ ਹੋਰ ਸਹੂਲਤਾਂ ਲਿਆਂਦੀਆਂ ਜਾਣਗੀਆਂ, ਉਥੇ ਬੱਚਿਆਂ, ਬਜ਼ੁਰਗਾਂ ਅਤੇ ਅਪਾਹਜ ਵਿਅਕਤੀਆਂ ਲਈ ਸੀਟਾਂ ਦਾ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ।
ਇਸ ਤੋਂ ਇਲਾਵਾ ਲੋੜ ਅਨੁਸਾਰ ਬੱਸ ਅੱਡੇ ਨਵੇਂ ਬਣਾਏ ਜਾਣਗੇ ਅਤੇ ਬੱਸ ਅੱਡਿਆਂ ਵਿੱਚ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ।ਉਹਨਾਂ ਕਿਹਾ ਕਿ ਰਾਜ ਦੇ ਸਾਰੇ ਬੱਸ ਅੱਡਿਆਂ ਵਿੱਚ ਬੱਸਾਂ ਦੇ ਅੰਦਰੋਂ ਹੋ ਕੇ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਠੇਕਾ ਆਧਾਰਤ ਅਤੇ ਕੱਚੇ ਮੁਲਾਜ਼ਮਾਂ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ `ਤੇ ਯਕੀਨ ਜਤਾਇਆ ਹੈ, ਨੂੰ ਵੀ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ।