ਬੰਦ ਕਰੋ

ਹੁਣ ਤੱਕ ਜ਼ਿਲ੍ਹੇ ਵਿੱਚ 8,84,122 ਲਾਭਪਾਤਰੀਆਂ ਨੂੰ ਲਗਾਈ ਗਈ 15,38,573 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 5519 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ

ਪ੍ਰਕਾਸ਼ਨ ਦੀ ਮਿਤੀ : 28/03/2022
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਜ਼ਿਲ੍ਹੇ ਵਿੱਚ 8,84,122 ਲਾਭਪਾਤਰੀਆਂ ਨੂੰ ਲਗਾਈ ਗਈ 15,38,573 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 5519 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ
ਤਰਨ ਤਾਰਨ, 26 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 8,84,122 ਯੋਗ ਨਾਗਰਿਕਾਂ ਨੂੰ 15,38,573 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 5519 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 708 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 254 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 25 ਮਾਰਚ ਨੂੰ ਭੇਜੇ ਗਏ 440 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10899 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10499 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 5,73,589 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5,59,481 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 454 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 06 ਹੈ, ਜਿੰਨਾਂ ਵਿੱਚੋਂ 03 ਮਰੀਜ਼ਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।