District Magistrate bans burning of residues left after harvesting of wheat
Publish Date : 05/04/2022
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਲਗਾਈ ਪਾਬੰਦੀ
ਤਰਨ ਤਾਰਨ, 31 ਮਾਰਚ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦੇ ਇਹ ਹੁਕਮ 28 ਮਈ, 2022 ਤੱਕ ਲਾਗੂ ਰਹਿਣਗੇ।