Serious grievances should be addressed on priority basis: Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜੀ. ਓ. ਜੀਜ਼ ਵਲੋਂ ਕੀਤੀਆਂ ਗਈਆਂ ਗੰਭੀਰ ਸਿ਼ਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ-ਡਿਪਟੀ ਕਮਿਸ਼ਨਰ
ਤਰਨ ਤਾਰਨ, 23 ਅਪ੍ਰੈਲ :
ਜੀ. ਓ. ਜੀਜ਼ ਵਲੋਂ ਕੀਤੀਆਂ ਗੰਭੀਰ ਸ਼ਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਕੱਤਰ ਸਿੰਘ ਬੱਲ, ਉੱਪ-ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮ ਸਿੰਘ ਪੁਰੇਵਾਲ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਰਜਤ ਗੋਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਹਰਭਗਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਜਗਵਿੰਦਰ ਸਿੰਘ, ਕਰਨਲ ਅਮਰਜੀਤ ਸਿੰਘ ਗਿੱਲ ਜਿਲਾ ਮੁਖੀ, ਜੀ. ਓ. ਜੀਜ਼ ਅਤੇ ਮੇਜਰ ਹਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਵਿਚ ਜੀ. ਓ. ਜੀਜ਼ ਦੇ ਜ਼ਿਲਾ ਅਤੇ ਤਹਿਸੀਲ ਮੁਖੀਆਂ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਿ਼ਕਾਇਤਾਂ ਦਾ ਵੇਰਵਾ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਸਬੰਧਿਤ ਵਿਭਾਗਾਂ ਨੂੰ ਪ੍ਰਾਪਤ ਸਿ਼ਕਾਇਤਾਂ ਦੇ ਤੁਰੰਤ ਨਿਪਟਾਰੇ ਦੇ ਆਦੇਸ਼ ਕੀਤੇ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਜਿਲੇ ਅੰਦਰ ਜੀ. ੳ. ਜੀਜ਼ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ।