ਬੰਦ ਕਰੋ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 1,46,515 ਮੀਟਰਿਕ ਟਨ ਕਣਕ ਦੀ ਚੁਕਾਈ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 29/04/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 1,46,515 ਮੀਟਰਿਕ ਟਨ ਕਣਕ ਦੀ ਚੁਕਾਈ-ਡਿਪਟੀ ਕਮਿਸ਼ਨਰ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,78,323 ਮੀਟ੍ਰਿਕ ਟਨ ਕਣਕ ਦੀ ਖਰੀਦ
ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 837 ਕਰੋੜ 37 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 27 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 1,46,515 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ 27 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,79,633 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,78,323 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 837 ਕਰੋੜ 37 ਲੱਖ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,78,323 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,52,078 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,44,830 ਮੀਟ੍ਰਿਕ ਟਨ, ਪਨਸਪ ਵੱਲੋਂ 1,37,584 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 83,498 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 52,689 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।