ਖਰੀਦੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 888 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖਰੀਦੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 888 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,81,896 ਮੀਟ੍ਰਿਕ ਟਨ ਕਣਕ ਦੀ ਖਰੀਦ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 1,65,068 ਮੀਟਰਿਕ ਟਨ ਕਣਕ ਦੀ ਚੁਕਾਈ
ਤਰਨ ਤਾਰਨ, 28 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 888 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 1,65,068 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ 28 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,83,116 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,81,896 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,81,896 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,53,019 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,45,420 ਮੀਟ੍ਰਿਕ ਟਨ, ਪਨਸਪ ਵੱਲੋਂ 1,38,261 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 83,966 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 53,404 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।