3,60,623 MT of wheat has been collected from the mandis of the district – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 3,60,623 ਮੀਟਰਿਕ ਟਨ ਕਣਕ ਦੀ ਚੁਕਾਈ-ਡਿਪਟੀ ਕਮਿਸ਼ਨਰ
ਮੰਡੀਆਂ ਵਿੱਚ ਪਹੁੰਚੀ 6,14,888 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਖਰੀਦੀ ਗਈ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 1130 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 08 ਮਈ :
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਅੱਜ ਤੱਕ 3,60,623 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 08 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,14,888 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1130 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ 6,14,888 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,60,514 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,51,185 ਮੀਟ੍ਰਿਕ ਟਨ, ਪਨਸਪ ਵੱਲੋਂ 1,47,778 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 88,073 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 56,408 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।