Meeting of District Officers in connection with Independence Day Amrit Mahautsav dedicated to 75th Independence Day
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਦੇ ਸਬੰਧ ਵਿਚ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ
ਤਰਨ ਤਾਰਨ, 19 ਮਈ :
ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 75ਵੇਂ ਆਜ਼ਾਦੀ ਦੇ ਦਿਵਸ ਨੂੰ ਸਮਰਪਿਤ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਪ੍ਰੋਗਰਾਮ ਦੇ ਸਬੰਧ ਵਿਚ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ ਿਸਤੀਸ਼ ਕੁਮਾਰ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਦਿੱਤਿਆ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਸਰਕਾਰ ਵਲੋਂ ਪ੍ਰਾਪਤ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਪ੍ਰੋਗਰਾਮ ਦੇ ਸਬੰਧ ਵਿਚ ਸਮੂਹ ਵਿਭਾਗਾਂ ਵਲੋਂ ਗਤੀਵਿਧੀਆਂ ਕਰਵਾਈਆਂ ਜਾਣ, ਜਿਸ ਸਬੰਧੀ ਸਮੂਹ ਅਧਿਕਾਰੀ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਕੈਲੰਡਰ ਤਿਆਰ ਕਰਨ, ਵੱਖ-ਵੱਖ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀਆਂ ਫੋਟੋਜ਼ ਅਪਲੋਡ ਕਰਨ ਸਬੰਧੀ, ਸਕੂਲਾਂ ਵਿਚ ਪੇਟਿੰਗ ਤੇ ਲੇਖ ਮੁਕਾਬਲੇ ਕਰਵਾਉਣ, ਭਾਸ਼ਣ, ਸਕਿੱਟ ਆਦਿ ਸਮਾਗਮ ਕਰਵਾਉਣ ਸਬੰਧੀ, ਕਾਲਜਾਂ ਵਿੱਚ ਸਮਾਗਮ ਕਰਵਾਉਣ ਸਬੰਧੀ, ਖੇਡ ਵਿਭਾਗ ਵੱਲੋਂ ਖੇਡਾਂ ਨਾਲ ਸਬੰਧਤ ਗਤੀਵਿਧੀਆਂ ਕਰਵਾਉਣ ਸਬੰਧੀ, ਡੀ. ਡੀ. ਪੀ. ਓ. ਤੇ ਸਮੂਹ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਜਨਤਕ ਸਥਾਨਾਂ ਤੇ ਪਾਰਕਾਂ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸ਼ਵ ਦਾ ਲੋਗੋ ਲਗਾਉਣ ਸਬੰਧੀ, ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਉਣ ਸਮੇਤ ਸਮੂਹ ਵਿਭਾਗਾਂ ਜਿਵੇਂ ਸਮਾਜਿਕ ਸੁਰੱਖਿਆ ਵਿਭਾਗ, ਨਹਿਰੂ ਯੁਵਾ ਕੇਂਦਰ, ਸਿਹਤ ਵਿਭਾਗ, ਖੇਤੀਬਾੜੀ ਤੇ ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਗਤੀਵਿਧੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।