Meeting of officers of various departments under the chairmanship of Deputy Commissioner in connection with “Azadi Ka Amrit Mahautsav”
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ
ਤਰਨ ਤਾਰਨ, 09 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਪ੍ਰੋਗਰਾਮ ਅਧੀਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਹੋਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਅਤੇ ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਪ੍ਰੋਗਰਾਮ ਅਧੀਨ ਵਿਸ਼ੇਸ ਪ੍ਰੋਗਰਾਮ ਉਲੀਕੇ ਗਏ ਹਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਪ੍ਰੋਗਰਾਮ ਦੇ ਸਬੰਧ ਵਿਚ ਸਮੂਹ ਵਿਭਾਗਾਂ ਵਲੋਂ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ, ਜਿਸ ਸਬੰਧੀ ਸਮੂਹ ਅਧਿਕਾਰੀ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ।ਉਹਨਾਂ ਸਖਤ ਹਦਾਇਤ ਕਰਦਿਆਂ ਕਿਹਾ ਕਿ ਜਿੰਨ੍ਹਾਂ ਵਿਭਾਗਾਂ ਦੇ ਇਸ ਪ੍ਰੋਗਰਾਮ ਅਧੀਨ ਕਰਵਾਈਆ ਜਾਣ ਵਾਲੀਆਂ ਗਤੀਵਿਧੀਆਂ ਦਾ ਅਜੇ ਤੱਕ ਕੰਲੈਡਰ ਆੱਫ਼ ਇਵੈਂਟਸ ਨਹੀਂ ਭੇਜਿਆ, ਉਹ 10 ਜੂਨ ਤੱਕ ਭੇਜਣਾ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ ਨੇ ਸਬੰਧਿਤ ਅਧਿਕਾਰੀਆਂ ਨੂੰ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਕੈਲੰਡਰ ਤਿਆਰ ਕਰਨ, ਵੱਖ-ਵੱਖ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀਆਂ ਫੋਟੋਜ਼ ਅਪਲੋਡ ਕਰਨ ਸਬੰਧੀ, ਸਕੂਲਾਂ ਵਿੱਚ ਪੇਂਟਿੰਗ ਤੇ ਲੇਖ ਮੁਕਾਬਲੇ ਕਰਵਾਉਣ, ਭਾਸ਼ਣ, ਸਕਿੱਟ ਆਦਿ ਸਮਾਗਮ ਕਰਵਾਉਣ ਸਬੰਧੀ, ਕਾਲਜਾਂ ਵਿੱਚ ਸਮਾਗਮ ਕਰਵਾਉਣ ਸਬੰਧੀ, ਖੇਡ ਵਿਭਾਗ ਵੱਲੋਂ ਖੇਡਾਂ ਨਾਲ ਸਬੰਧਤ ਗਤੀਵਿਧੀਆਂ ਕਰਵਾਉਣ ਸਬੰਧੀ, ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਉਣ ਸਮੇਤ ਸਮੂਹ ਵਿਭਾਗਾਂ ਜਿਵੇਂ ਸਮਾਜਿਕ ਸੁਰੱਖਿਆ ਵਿਭਾਗ, ਨਹਿਰੂ ਯੁਵਾ ਕੇਂਦਰ, ਸਿਹਤ ਵਿਭਾਗ, ਖੇਤੀਬਾੜੀ ਤੇ ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਗਤੀਵਿਧੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।