Close

The corn crop is sold at Rs. 7275 per quintal M. S. P. Will be procured on -Deputy Commissioner

Publish Date : 16/06/2022

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੂੰਗੀ ਦੀ ਫਸਲ 7275 ਰੁਪਏ ਪ੍ਰਤੀ ਕੁਇੰਟਲ ਐਮ. ਐਸ. ਪੀ. ’ਤੇ ਖਰੀਦੀ ਜਾਵੇਗੀ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਮੂੰਗੀ ਦੀ ਸੁੱਕੀ ਫਸਲ ਲੈ ਕੇ ਆਉਣ ਦੀ ਅਪੀਲ
ਤਰਨ ਤਾਰਨ, 15 ਜੂਨ :
ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਖਰੀਦ ਸੂਬੇ ਅੰਦਰ ਪਹਿਲੀ ਵਾਰ ਐੱਮ. ਐੱਸ. ਪੀ. (ਸਮਰਥਨ ਮੁੱਲ) ’ਤੇ ਮਾਰਕਫੈੱਡ ਵੱਲੋਂ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਮਾਰਕਫੈੱਡ ਨੂੰ ਮੂੰਗੀ ਦੀ ਖਰੀਦ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐੱਮ. ਐੱਸ. ਪੀ. 7275 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 31 ਜੁਲਾਈ, 2022 ਤੱਕ ਦਾ ਸਮਾਂ ਮੂੰਗੀ ਦੀ ਫਸਲ ਦੀ ਖਰੀਦ ਲਈ ਨਿਰਧਾਰਿਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਤਰਨ ਤਾਰਨ ਦਾਣਾ ਮੰਡੀ ਵਿੱਚ ਕਿਸਾਨ ਮੂੰਗੀ ਦੀ ਫਸਲ ਲਿਆ ਸਕਦੇ ਹਨ।
ਉਨਾਂ ਦੱਸਿਆ ਕਿ ਖਰੀਦ ਪ੍ਰਕਿਰਿਆ ਦੇ ਕੰਮ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚਲਾਉਣ ਵਾਸਤੇ ਤਰਨ ਤਾਰਨ ਮੰਡੀ ਲਈ ਮਾਰਕਫੈੱਡ ਵੱਲੋਂ ਬਰਾਂਚ ਇੰਚਾਰਜ ਸ੍ਰੀ ਅੰਮ੍ਰਿਤਪਾਲ ਸਿੰਘ (ਮੋਬਾਇਲ 97818-34141) ਅਤੇ ਇੰਸਪੈਕਟਰ ਕਰਨਦੀਪ ਸਿੰਘ (ਮੋਬਾਇਲ 97793-18400) ਨੂੰ ਨਿਯੁਕਤ ਕੀਤਾ ਗਿਆ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੂੰਗੀ ਦੀ ਖਰੀਦ ਤੋਂ ਪਹਿਲਾਂ ਕਿਸਾਨਾਂ ਦੀ ਰਜਿਸਟੇ੍ਰਸ਼ਨ ਮੰਡੀ ਵਿੱਚ ਸਥਿਤ ਮਾਰਕੀਟ ਕਮੇਟੀ ਦਫ਼ਤਰ ਤਰਨ ਤਾਰਨ ਵਿਖੇ ਹੋਵੇਗੀ ਅਤੇ ਪਟਵਾਰੀ ਵੱਲੋਂ ਸਬੰਧਤ ਕਿਸਾਨਾਂ ਦੀ ਮੰੁਗ ਦੀ ਪੈਦਾਵਾਰ ਦੀ ਪ੍ਰਮਾਣਿਕਤਾ ਨੂੰ ਤਸਦੀਕ ਕੀਤਾ ਜਾਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਮੂੰਗੀ ਦੀ ਸੁੱਕੀ ਫਸਲ ਲੈ ਕੇ ਆਉਣ ਜਿਸ ਦੀ ਨਮੀ 12 ਫੀਸਦੀ ਤੋਂ ਵੱਧ ਨਾ ਹੋਵੇ ਤਾਂ ਜੋ ਮੰਡੀ ਵਿੱਚ ਫਸਲ ਦੀ ਖਰੀਦ ਅਤੇ ਚੁਕਾਈ ਸਮੇਂ ਸਿਰ ਹੋ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਨੇ ਜ਼ਿਲੇ ਦੇ ਮੰੂਗੀ ਦੀ ਫਸਲ ਬੀਜਣ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਟਾਈ ਤੋਂ ਪਹਿਲਾਂ ਕੋਈ ਵੀ ਸਪਰੇਅ ਨਾ ਕੀਤੀ ਜਾਵੇ ਕਿਉਂਕਿ ਸਪਰੇਅ ਕਰਨ ਨਾਲ ਦਾਣੇ ਉੱਤੇ ਵੀ ਅਸਰ ਪੈਂਦਾ ਹੈ ਅਤੇ ਫਸਲ ਦੀ ਗੁਣਵੱਤਾ ਖ਼ਰਾਬ ਹੋ ਸਕਦੀ ਹੈ।