ਸੈਲਫ ਹੈਲਪ ਗੁਰਪਾਂ ਦੀਆਂ ਔਰਤਾਂ, ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਅਤੇ ਬਲਾਂਕਾ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਗਿਆ ਜਾਗਰੂਕ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸੈਲਫ ਹੈਲਪ ਗੁਰਪਾਂ ਦੀਆਂ ਔਰਤਾਂ, ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਅਤੇ ਬਲਾਂਕਾ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਗਿਆ ਜਾਗਰੂਕ
ਤਰਨ ਤਾਰਨ 26 ਜੂਨ ( ) ਸਟੇਟ ਲਾਈਵਲੀਹੁੱਡ ਮਿਸ਼ਨ “ਅਜੀਵਿਕਾ” ਇੱਕ ਗਰੀਬੀ ਹਟਾਓ ਪ੍ਰੋਗਰਾਮ ਜਿਸ ਵਿੱਚ ਗਰੀਬ ਪਰਿਵਾਰਾਂ ਦੇ ਲੋਕ ਸੈਲਫ ਹੈਲਪ ਗਰੁੱਪਾਂ ਦੇ ਰੂਪ ਵਿੱਚ ਇਕੱਠੇ ਹੁੰਦੇ ਹਨ। ਨਸ਼ਾ ਮੁਕਤ ਦਿਵਸ ਮੌਕੇ ਇਨ੍ਹਾਂ ਸੈਲਫ ਹੈਲਪ ਗਰੁੱਪਾਂ ਦੀਆਂ ਔਰਤਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਿਆਂ ਖਿਲਾਫ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਵੱਲੋਂ ਨਸ਼ਿਆਂ ਦੇ ਮਾੜਿਆਂ ਨਤੀਜਿਆਂ ਅਤੇ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।
ਇਸ ਦੌਰਾਨ ਜਿੱਥੇ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਉਥੇ ਨਾਲ ਹੀ ਉਨ੍ਹਾਂ ਸਾਰਿਆਂ ਨੇ ਖੁਦ ਵੀ ਨਸ਼ਾ ਨਾ ਕਰਨ ਅਤੇ ਮਨੁੱਖਤਾ ਨੂੰ ਬਚਾਉਣ ਦਾ ਪ੍ਰਣ ਲਿਆ।
ਇਸੇ ਤਰ੍ਹਾਂ ਦਫਤਰ ਜ਼ਿਲ੍ਹਾ ਪੋ੍ਗਰਾਮ ਅਫਸਰ (ਸੀਡੀਪੀਓ ਤਰਨਤਾਰਨ) ਵੱਲੋ ਜੀਓਜੀ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਸੈਮੀਨਾਰ ਲਗਾਇਆ ਗਿਆ ਅਤੇ ਨਾਲ ਹੀ ਉਨ੍ਹਾਂ ਦੀਆਂ ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ ਵੱਲੋੋਂ ਵੀ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਜਾ ਕੇ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਕਿਹਾ ਕਿ ਨਸ਼ੇ ਦੀ ਦਲਦਲ ਵਿਚ ਫਸਣ ਨਾਲ ਮਨੁੱਖ ਆਪਣੀ ਰੋਜੀ ਰੋਟੀ, ਘਰ ਬਾਹਰ, ਇਥੋਂ ਤੱਕ ਕੀ ਆਪਣੀ ਜਿੰਦਗੀ ਸਭ ਖਤਮ ਕਰ ਲੈਂਦਾ ਹੈ। ਇਸ ਲਈ ਸਾਨੂੰ ਇਸ ਬੁਰਾਈ ਨੂੰ ਜਲਦ ਤੋਂ ਜਲਦ ਸਮਾਜ ਵਿਚੋਂ ਖਤਮ ਕਰਨ ਦੀ ਲੋੜ ਹੈ।