Close

Special meeting of the Deputy Commissioner with the concerned officers to review the functions of the Revenue Department

Publish Date : 28/06/2022
ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨਤਾਰਨ
• ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਰਿਵੀਊ ਕਰਨ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
• ਸਮੇਂ ਸਿਰ ਸਾਰੇ ਕੰਮਾਂ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਤਰਨਤਾਰਨ, 28 ਜੂਨ
ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦਾ ਰਿਵੀਊ ਕਰਨ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ਸ਼ਹਿਰੀ) ਸਕੱਤਰ ਸਿੰਘ ਬੱਲ, ਐਸਡੀਐਮ ਤਰਨਤਾਰਨ ਰਜਨੀਸ਼ ਅਰੋੜਾ, ਐਸਡੀਐਮ ਪੱਟੀ ਅਲਕਾ ਕਾਲੀਆ, ਡੀਆਰਓ ਗੁਰਦੇਵ ਸਿੰਘ ਧੱਮ, ਤਹਿਸੀਲਦਾਰ ਦੀਪਕ ਕੁਮਾਰ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਵੱਖ ਵੱਖ ਕੰਮਾਂ ਜਿਵੇਂ ਕਿ ਤਕਸੀਮ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਅਦਾਲਤੀ ਕੇਸਾਂ, ਜ਼ਮੀਨ ਦੇ ਸਬੰਧੀ ਗੋਦਾਵਰੀ, ਫੁਟਕਲ ਬਕਾਇਆ ਦੀ ਵਸੂਲੀਆਂ, ਮੁਟੇਸ਼ਨਾਂ, ਪੰਚਾਇਤੀ ਜਮੀਨਾਂ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਆਦਿ ਸਬੰਧੀ ਕੰਮਾਂ ਦਾ ਰਿਵੀਊ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।
ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਬਕਾਇਆ ਜਮ੍ਹਾਂਬੰਦੀਆਂ ਦਾਖਲ ਕਰਨ, ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਇਨ੍ਹਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।