Close

District and Business Bureau Tarn Taran will organize a self-employment camp on July 6

Publish Date : 06/07/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪ੍ਰੈਸ ਨੋਟ
ਜ਼ਿਲ੍ਹਾ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 6 ਜੁਲਾਈ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਕੈਂਪ

ਤਰਨ ਤਾਰਨ 5 ਜੁਲਾਈ ( ) ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਸਵੈ-ਰੋਜ਼ਗਾਰ ਮੁੱਹਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ 6 ਜੁਲਾਈ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਵੀਕੇਅਰ ਰੀਟੇਲ ਵੈਂਚਰਜ ਪ੍ਰਾਈਵੇਟ ਲਿਮਿਟੇਡ (ਆਟੋਮੋਬਾਈਲ ਮੈਨਟੇਨਸ ਕੰਪਨੀ) ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾਵੇਗਾ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਭਾਰਤੀ ਸ਼ਰਮਾਂ ਕਰੀਅਰ ਕਾਂਉਸਲਰ ਨੇ ਦੱਸਿਆ ਕਿ ਸਵੈ-ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਪਰਦੂਸ਼ਨ ਚੈਕ ਸੇਂਟਰ/ਈ-ਵਾਹਨ ਸੁਵਿਧਾ ਕੇਂਦਰ ਖੋਲਣ ਵਿੱਚ ਮੱਦਦ ਕੀਤੀ ਜਾਵੇਗੀ, ਚਾਹਵਾਨ ਉਮੀਦਵਾਰਾ ਦੀ ਘੱਟੋ-ਘੱਟ ਯੋਗਤਾ 10+2 ਉਮਰ 18-35 ਸਾਲ ਹੋਵੇ, ਅਤੇ ਪੰਜਾਬ ਦਾ ਵਾਸੀ ਹੋਣਾ ਲਾਜ਼ਮੀ ਹੈ। ਸਵੈ-ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ ਸਵੇਰੇ 10 ਵੱਜੇ ਤੋਂ ਦੁਪਿਹਰ 2 ਵੱਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਂਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਸਵੈ-ਰੋਜ਼ਗਾਰ ਕੈਂਪ ਵਿੱਚ ਭਾਗ ਲੇ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਸਵੈ-ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ, ਤਾਂ ਜੋ ਬੇਰੋਜਗਾਰ ਉਮੀਦਵਾਰ ਅਪਣਾ ਸਵੈ-ਰੋਜ਼ਗਾਰ ਕੰਮ ਸ਼ੁਰੂ ਕਰ ਸਕਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।