Self-employment camp organized by District Employment and Business Bureau
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪ੍ਰੈਸ ਨੋਟ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਲਗਾਇਆ ਗਿਆ ਸਵੈ ਰੋਜ਼ਗਾਰ ਕੈਂਪ
ਤਰਨ ਤਾਰਨ 6 ਜੁਲਾਈ ( ) ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਸਵੈ-ਰੋਜ਼ਗਾਰ ਮੁੱਹਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਵੀਕੇਅਰ ਰੀਟੇਲ ਵੈਨਚਰਜ ਪ੍ਰਾਈਵੇਟ ਲਿਮਿਟੇਡ ਦੇ ਸਹਿਯੋਗ ਨਾਲ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਕੰਪਨੀ ਦੇ ਡਾਇਰੈਕਟਰ ਸ਼੍ਰੀ ਵਿਕਰਮ ਝਾਂਜੀ ਸ਼ਾਮਲ ਹੋਏ ਅਤੇ ਉਹਨਾਂ ਵੱਲੋਂ ਆਏ ਹੋਏ ਨੋਜਵਾਨਾਂ ਨੂੰ ਪਰਦੂਸ਼ਨ ਚੈਕ ਸੇਂਟਰ/ ਈ-ਵਾਹਨ ਸੁਵਿਧਾ ਕੇਂਦਰ ਖੋਲਣ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ ਅਤੇ ਨੋਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕਰਦੇ ਹੋਏ ਦੱਸਿਆ ਗਿਆ ਕਿ ਪਰਦੂਸ਼ਨ ਚੈਕ ਸੇਂਟਰ/ ਈ-ਵਾਹਨ ਸੁਵਿਧਾ ਕੇਂਦਰ ਖੋਲਣ ਵਿੱਚ ਕੰਪਨੀ ਵੱਲੋਂ ਪੂਰੀ ਮੱਦਦ ਕੀਤੀ ਜਾਵੇਗੀ, ਤਾਂ ਜੋ ਬੇਰੋਜਗਾਰ ਉਮੀਦਵਾਰ ਅਪਣਾ ਸਵੈ-ਰੋਜ਼ਗਾਰ ਕੰਮ ਸ਼ੁਰੂ ਕਰ ਸਕੇ।