Close

The National People’s Court will be convened on August 13

Publish Date : 08/07/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪ੍ਰੈਸ ਨੋਟ
13 ਅਗਸਤ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਤਰਨ ਤਾਰਨ 7 ਜੁਲਾਈ ( ) ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ 13 ਅਗਸਤ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਇਸੇ ਤਰ੍ਹਾਂ ਹਰ ਕੰਮ ਵਾਲੇ ਸ਼ਨੀਵਾਰ ਨੂੰ ਪ੍ਰੀ ਲੋਕ ਅਦਾਲਤ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਨੈਸ਼ਨਲ, ਪ੍ਰੀ ਅਤੇ ਮਾਸਿਕ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ 138 ਐਨ.ਆਈ.ਐਕਟ, ਚੈਕ ਬਾਉਸਿੰਗ ਕੇਸ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਉਸ ਟੈਕਸ, ਸਾਇਟ ਪਲੈਨ ਆਦਿ, ਸਾਰੀ ਤਰਾਂ੍ਹ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ।
ਜੇਕਰ ਕੋਈ ਵਿਆਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੰੁਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੰੁਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੰੁਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ।
ਇਹ ਨੈਸ਼ਨਲ ਲੋਕ ਅਦਾਲਤ ਇਸ ਵਾਰ 13 ਅਗਸਤ 2022 ਨੂੰ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਵਿਖੇ ਲੱਗ ਰਹੀ ਹੈ।ਹੋਰ ਜਾਣਕਾਰੀ ਲਈ ਟੋਲ ਫ੍ਰੀ ਨੰ. 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਦੇ ਨੰ. 01852-223291 ਤੇ ਸੰਪਰਕ ਕੀਤਾ ਜਾ ਸਕਦਾ ਹੈ।