ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਪ੍ਰਕਾਸ਼ਨ ਦੀ ਮਿਤੀ : 12/07/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਪ੍ਰੈਸ ਨੋਟ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

  ਤਰਨ ਤਾਰਨ 11 ਜੁਲਾਈ (        )   ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਇਆ ਕਰਵਾਉਣ ਲਈ 13 ਜੁਲਾਈ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਵਰਧਮਾਨ ਯਾਰਨਜ਼ ਐਂਡ ਥਰੈਡਜ਼ ਲਿਮਿਟੇਡ ਕੰਪਨੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਜਾਵੇਗਾ।

         ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ (ਕੇਵਲ ਲੜਕੀਆਂ) ਉਮੀਦਵਾਰ ਦੀ ਘੱਟੋ-ਘੱਟ ਯੋਗਤਾ ਅਠਵੀਂ ਪਾਸ ਤੋਂ ਬਾਰਵੀਂ ਪਾਸ, ਉਮਰ 18-30 ਸਾਲ  ਹੋਵੇ। ਚਾਹਵਾਨ ਉਮੀਦਵਾਰ (ਕੇਵਲ ਲੜਕੀਆਂ) ਸਵੇਰੇ 10 ਵੱਜੇ ਤੋਂ ਦੁਪਿਹਰ 1 ਵੱਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਂਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ। ਜ਼ਿਲ੍ਹਾ ਰੋਜਗਾਰ ਅਧਿਕਾਰੀ ਨੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013  ਤੇ ਸੰਪਰਕ ਕੀਤਾ ਜਾ ਸਕਦਾ ਹੈ।