Close

1786815 doses of covid vaccine administered to 947780 citizens in the district so far- Deputy Commissioner

Publish Date : 15/07/2022
DC sir

ਪ੍ਰੈਸ ਨੋਟ
ਜ਼ਿਲ੍ਹੇ ਵਿੱਚ ਹੁਣ ਤੱਕ 947780 ਨਾਗਰਿਕਾਂ ਨੂੰ ਲਗਾਈ ਗਈ 1786815 ਕੋਵਿਡ ਵੈਕਸੀਨ ਦੀ ਡੋਜ਼- ਡਿਪਟੀ ਕਮਿਸ਼ਨਰ
ਵੈਕਸੀਨੇਸ਼ਨ ਕੈਂਪਾਂ ਦੌਰਾਨ 1269 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ

ਤਰਨ ਤਾਰਨ, 14 ਜੁਲਾਈ (        )   ਜ਼ਿਲ੍ਹਾ ਤਰਨ ਤਾਰਨ ਵਿੱਚ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ 947780 ਯੋਗ ਨਾਗਰਿਕਾਂ ਨੂੰ 1786815 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1269 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।

            ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 546 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 138 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 13 ਜੁਲਾਈ ਨੂੰ ਭੇਜੇ ਗਏ  415 ਸੈਂਪਲਾਂ ਵਿਚੋਂ 1 ਦੀ ਰਿਪੋਰਟ ਪੋਜਿਟਵ ਪਾਈ ਗਈ ਹੈ ਅਤੇ ਬਾਕੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।        

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10927 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10528 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ। ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 05 ਐਕਟਿਵ ਕੇਸ ਹਨ, ਜਿੰਨ੍ਹਾਂ ਵਿੱਚੋਂ 02 ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ।

            ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 634338 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 620362 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 436 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਸਿਰ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ।