ਰੁੱਖ ਲਗਾਉਣ ਦੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ, ਸਕੂਲਾਂ ਵਿਚ ਲਗਾਏ ਰੁੱਖ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪ੍ਰੈਸ ਨੋਟ
ਰੁੱਖ ਲਗਾਉਣ ਦੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ, ਸਕੂਲਾਂ ਵਿਚ ਲਗਾਏ ਰੁੱਖ
ਤਰਨ ਤਾਰਨ 15 ਜੁਲਾਈ ()- ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲਾਂ ਅੰਦਰ ਫ਼ਲਦਾਰ ਅਤੇ ਛਾਂਦਾਰ ਰੁੱਖ ਲਗਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸ ਤਹਿਤ ਰਾਜ ਭਰ ਦੀਆਂ ਸਰਕਾਰੀ ਨਰਸਰੀਆਂ ਨੂੰ ਨੇੜਲੇ ਸਕੂਲਾਂ ਨੂੰ ਰੁੱਖ ਮੁੱਹਈਆ ਕਰਵਾਉਣ ਲਈ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਸਕੂਲਾਂ ਵੱਲੋਂ ਰੁੱਖ ਪ੍ਰਾਪਤ ਕਰਨ ਉਪਰੰਤ ਇਹਨਾਂ ਨੂੰ ਲਗਾਉਣ ਅਤੇ ਸੰਭਾਲ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਪਲਾਂਟੇਸ਼ਨ ਡਰਾਈਵ ਮੁਹਿੰਮ ਦਾ ਆਗਾਜ਼ ਕੀਤਾ ਗਿਆ ।
ਜਿਸ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਭਗਵੰਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਅਤੇ ਵੱਖ ਵੱਖ ਬਲਾਕਾਂ ਦੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਵੱਲੋਂ ਸਕੂਲਾਂ ਵਿੱਚ ਰੁੱਖ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ । ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਭਗਵੰਤ ਸਿੰਘ ਨੇ ਕਿਹਾ ਕਿ ਰੁੱਖ ਲਗਾਉਣਾ ਅੱਜ ਦੇ ਸਮੇਂ ਦੀ ਲੋੜ ਹੈ ਇਸ ਲਈ ਸਮੂਹ ਅਧਿਆਪਕ ਸਾਹਿਬਾਨਾਂ ਵੱਲੋਂ ਵਿਦਿਆਰੀਥਆਂ ਨੂੰ ਵੀ ਪ੍ਰਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਅਲਾਦੀਨਪੁਰ ਵਿਖੇ ਰੁੱਖ ਲਗਾਏ ਅਤੇ ਅਧਿਆਪਕ ਸਹਿਬਾਨ ਨੂੰ ਇਹਨਾਂ ਰੁੱਖਾਂ ਨੂੰ ਬੱਚਿਆਂ ਵਾਂਗ ਪਾਲਣ ਲਈ ਪ੍ਰੇਰਿਤ ਕੀਤਾ ।