Close

A placement camp will be organized by the District Employment and Business Bureau

Publish Date : 20/07/2022
1

 ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ।

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
          ਤਰਨਤਾਰਨ 19 ਜੁਲਾਈ:-    ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ ਮਿਤੀ 21-07-2022 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ. ਗਰੁੱਪ ਕੰਪਨੀ )   ਅਤੇ ਇਜ਼ਾਇਲ  (Agile)  ਹਰਬਲ ਕੰਪਨੀ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ (ਲੜਕੇ ਅਤੇ ਲੜਕੀਆਂ) ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ, ਉਮਰ 18-30 ਸਾਲ  ਹੋਵੇ। ਚਾਹਵਾਨ ਉਮੀਦਵਾਰ ਸਵੇਰੇ 10 ਵਜੇ ਤੋਂ ਦੁਪਿਹਰ 1 ਵੱਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਂਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਮੈਡਮ ਭਾਰਤੀ ਸ਼ਰਮਾਂ, ਕਰੀਅਰ ਕਾਂਉਸਲਰ ਵੱਲੋ ਦੱਸਿਆ ਗਿਆ ਕਿ ਬੀਪੀਓ (ਕਾਲ ਸੇਂਟਰ) ਦੀ ਪੋਸਟ ਲਈ ਜਿਨ੍ਹਾਂ ਉਮੀਦਵਾਰਾਂ ਨੇ ਆਨਲਾਈਨ ਗੁਗਲ ਫਾਰਮ ਰਾਹੀਂ ਅਪਲਾਈ ਕੀਤਾ ਹੈ, ਜਿਹੜੇ ਉਮੀਦਵਾਰ ਇੰਟਰਵਿਉ ਟਰੇਨਿੰਗ ਲਈ ਦਫਤਰ ਵਿੱਖੇ ਨਹੀ ਆ ਸਕੇ ਉਹ ਉਮੀਦਵਾਰ ਮਿਤੀ 21-07-2022 ਨੂੰ  ਬੀਪੀਓ (ਕਾਲ ਸੇਂਟਰ) ਦੀ ਇੰਟਰਵਿਉ ਟਰੇਨਿੰਗ ਲਈ ਦਫਤਰ ਵਿੱਖੇ ਹਾਜਰ ਹੋਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013  ਤੇ ਸੰਪਰਕ ਕੀਤਾ ਜਾ ਸਕਦਾ ਹੈ।