The National Lok Adalat will be held on August 13
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ
13 ਅਗਸਤ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
ਜਿਲ੍ਹਾ ਸੈਸ਼ਨ ਜੱਜ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਪਿਛਲੀ ਤਿਮਾਹੀ ਦੌਰਾਨ 64 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਲਾਹ
ਤਰਨਤਾਰਨ 19 ਜੁਲਾਈ:-
ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮੇਟੀ, ਤਰਨ ਤਾਰਨ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਅਡੀਸ਼ਨਲ ਡਿਪਟੀ ਕਮਿਸ਼ਨਰ, ਸ਼੍ਰੀ ਆਰ.ਐਸ. ਢਿੱਲੋਂ, ਐਸ.ਐਸ.ਪੀ, ਤਰਨ ਤਾਰਨ, ਮਿਸ ਪ੍ਰਤਿਮਾ ਅਰੋੜਾ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਤਰਨ ਤਾਰਨ, ਸ਼੍ਰੀ ਰਾਜੇਸ਼ ਆਹਲੂਵਾਲੀਆ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ, ਤਰਨ ਤਾਰਨ, ਸ਼੍ਰੀ ਸਚਿਨ ਆਜ਼ਾਦ, ਡਿਸਟ੍ਰਿਕ ਅਟਾਰਨੀ, ਤਰਨ ਤਾਰਨ, ਸ਼੍ਰੀ ਬਲਦੇਵ ਸਿੰਘ ਗਿੱਲ, ਪ੍ਰੈਜ਼ੀਡੈਂਟ ਬਾਰ ਅਸੋਸੀਏਸ਼ਨ, ਤਰਨ ਤਾਰਨ, ਸ਼੍ਰੀ ਲਲਿਤ ਕੁਮਾਰ ਕੋਹਲੀ, ਸੁਪਰੀਨਟੈਂਡੈਂਟ, ਸੈਂਟਰਲ ਜੇਲ ਗੋਇੰਦਵਾਲ ਸਾਹਿਬ, ਸ਼੍ਰੀ ਜਤਿੰਦਰਪਾਲ ਸਿੰਘ, ਡਿਪਟੀ ਸੁਪਰੀਨਟੈਂਡੈਂਟ, ਸਬ-ਜੇਲ ਪੱਟੀ, ਸ਼੍ਰੀ ਹੰਸ ਰਾਜ, ਮਿਸ ਸ਼ੈਲੀ ਸੂਦ ਅਤੇ ਡਾ. ਸਵਰਨਜੀਤ ਧਵਨ ਮੈਬਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਹਾਜ਼ਰ ਸਨ।
ਇਸ ਮੀਟਿੰਗ ਵਿੱਚ ਪਿਛਲੇ ਤਿੰਨ ਮਹੀਨਿਆਂ (ਅਪ੍ਰੈਲ, ਮਈ, ਜੂਨ 2022) ਵਿੱਚ 64 ਪ੍ਰਾਰਥੀਆਂ ਨੂੰ ਫਰੀ ਲੀਗਲ ਏਡ ਵੱਲੋਂ ਵਕੀਲ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਨੂੰ ਕੌਂਸਲ ਫੀਸ ਦੇਣ ਦੀ ਮੰਜੂਰੀ ਇਸ ਮੀਟਿੰਗ ਵਿੱਚ ਦਿੱਤੀ ਗਈ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ 13 ਅਗਸਤ ਨੂੰ ਨੈਸ਼ਨਲ ਲੋਕ ਅਦਾਲਤ ਲਗਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ।, ਜਿਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਿਵੇਂ ਹੋ ਸਕਦਾ ਹੈ, ਇਸ ਬਾਰੇ ਵੀ ਚਰਚਾ ਕੀਤੀ ਗਈ। ਅੰਤ ਵਿੱਚ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਗੁਜ਼ਾਰੀ ਨੂੰ ਵਧੀਆ ਬਨਾਉਣ ਲਈ ਹਰ ਵਿਭਾਗ ਵੱਲੋਂ ਸਹਿਯੋਗ ਦੇਣ ਦੀ ਹਦਾਇਤ ਕੀਤੀ।