Close

The Deputy Commissioner reviewed the preparations for Independence Day

Publish Date : 27/07/2022

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ।

 ਡਿਪਟੀ ਕਮਿਸ਼ਨਰ ਨੇ ਆਜਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

13ਅਗਸਤ ਨੂੰ ਕਰਵਾਈ ਜਾਵੇਗੀ ਫੂਲ ਡ੍ਰੈਸ ਰਿਹਰਸਲ

ਤਰਨਤਾਰਨ 26 ਜੁਲਾਈ:

           ਜ਼ਿਲ੍ਹੇ ਅੰਦਰ ਮਨਾਏ ਜਾ ਰਹੇ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ  ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ  ਵਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਨੇ ਕਿਹਾ ਕਿ ਕੋਰੋਨਾ ਕਾਲ ਤੋਂ ਬਾਅਦ ਪਹਿਲੀ ਵਾਰੀ ਆਜਾਦੀ ਦਾ ਦਿਹਾੜਾ ਬਿਨਾਂ ਕਿਸੇ ਪਾਬੰਦੀਆਂ ਤੋਂ ਮਨਾਇਆ ਜਾ ਰਿਹਾ ਹੈ। ਸੋ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਸਕੂਲਾਂ ਦੇ ਬੱਚੇ ਉਤਸ਼ਾਹ ਨਾਲ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ।

          ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਫੁੱਲ ਡਰੈਸ ਰਿਹਰਸਲ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾਵੇ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਰਿਹਰਸਲ ਦੌਰਾਨ ਵੀ ਬੱਚਿਆਂ ਲਈ ਪੀਣ ਵਾਲੇ ਪਾਣੀ ਦਾ ਪੂਰਾ ਇੰਤਜਾਮ ਰੱਖਿਆ ਜਾਵੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਐਂਬੂਲੈਂਸ ਦੀ ਡਿਊਟੀ ਵੀ ਰਿਹਰਸਲ ਦੌਰਾਨ ਲਗਾਈ ਜਾਵੇ। ਉਨਾਂ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਅਤੇ ਬੱਚਿਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ਰੰਗਾਰੰਗ ਪ੍ਰੋਗਰਾਮ ਦੀ ਤਿਆਰੀ ਲਈ  9ਅਗਸਤ ਤੋਂ ਸਟੇਡੀਅਮ ਵਿੱਚ ਰਿਹਰਸਲ ਕਰਨ ਦੀ ਹਦਾਇਤ ਕੀਤੀ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ,ਐਸ ਡੀ ਐਮ ਪੱਟੀ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਭਲਾਈ ਅਫਸਰ ਬਿਕਰਮਜੀਤ ਸਿੰਘ,ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।