Close

Placement camp of Tarn Taran district on 4 August

Publish Date : 03/08/2022
1

ਤਰਨਤਾਰਨ ਜਿਲ੍ਹੇ ਦਾ ਪਲੇਸਮੈਂਟ ਕੈਂਪ 4 ਨੂੰ

ਤਰਨਤਾਰਨ, 2 ਅਗਸਤ
ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਇਆ ਕਰਵਾਉਣ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਇਆ ਕਰਵਾਉਣ ਲਈ 4 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ. ਗਰੁੱਪ ਕੰਪਨੀ ) ਅਤੇ ਪੁਖਰਾਜ ਹੈਲਥ ਕੰਪਨੀ, ਤਰਨ ਤਾਰਨ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ (ਲੜਕੇ ਅਤੇ ਲੜਕੀਆਂ) ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ, ਉਮਰ 18-30 ਸਾਲ ਹੋਵੇ। ਚਾਹਵਾਨ ਉਮੀਦਵਾਰ ਸਵੇਰੇ 10 ਵਜੇ ਤੋਂ ਦੁਪਿਹਰ 1 ਵੱਜੇ ਤੱਕ ਆਪਣੇ ਪੜਾਈ ਅਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।